ਜਲੰਧਰ-ਜ਼ਹਿਰੀਲੀ ਸ਼ਰਾਬ ਦੀ ਵਰਤੋਂ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਇਸ ਨੂੰ ਲੈ ਕੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ ਕਿ ਪੁਲਸ ਨੇ ਸਮਾਂ ਰਹਿੰਦਿਆਂ ਕੋਈ ਕਾਰਵਾਈ ਨਹੀਂ ਕੀਤੀ।ਇਸ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਕਰਕੇ ਪੁਲਸ ਦਾ ਬਚਾਅ ਕਰਦਿਆਂ ਕਿਹਾ ਕਿ ਕੋਰੋਨਾ ਲਾਗ ਦੀ ਬਿਮਾਰੀ ਕਾਰਨ ਪੁਲਸ ਕੋਰੋਨਾ ਪ੍ਰਭਾਵਿਤ ਹਲਕਿਆਂ 'ਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਮਸ਼ਰੂਫ਼ ਸੀ।ਬਾਜਵਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਦੁਖਾਂਤਕ ਘਟਨਾਵਾਂ ਪਹਿਲਾਂ ਵੀ ਹੁੰਦੀਆਂ ਰਹੀਆਂ ਨੇ ਤੇ ਇਹ ਬਹੁਤ ਮਾੜੀ ਗੱਲ ਹੈ ਕਿ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੀ ਗਈ ਹੈ।ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੇ ਲਾਲਚ ਖ਼ਾਤਰ ਇਹ ਕੰਮ ਕੀਤਾ ਹੈ ਤੇ ਕਮਿਸ਼ਨ ਇਸ ਦੀ ਜਾਂਚ ਕਰ ਰਿਹਾ ਹੈ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਪਹਿਲਾਂ ਦੀਆਂ ਸਰਕਾਰਾਂ ਸਮੇਂ ਵੀ ਅਜਿਹੀਆਂ ਘਟਨਾਵਾਂ ਹੁੰਦੀਆਂ ਰਹੀਆਂ ਨੇ ਤਾਂ ਤੁਸੀਂ ਆਪਣੀ ਸਰਕਾਰ ਮੌਕੇ ਕੀ ਕਾਰਵਾਈ ਕਰ ਰਹੇ ਹੋ ਤਾਂ ਉਹਨਾਂ ਕਿਹਾ ਕਿ ਮਾੜੇ ਅਨਸਰ ਮੌਕੇ ਅਨੁਸਾਰ ਪਾਸਾ ਬਦਲ ਸਰਕਾਰ ਵੱਲ ਪਰਤ ਜਾਂਦੇ ਨੇ। ਕਮਿਸ਼ਨ ਦੀ ਰਿਪੋਰਟ ਆਉਣ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਬਾਜਵਾ ਨੇ ਕਿਹਾ ਕਿ ਗ਼ਲਤ ਬੰਦਿਆਂ ਨੂੰ ਲੱਭਣਾ ਜ਼ਰੂਰੀ ਹੈ ਤੇ ਸਰਕਾਰ ਇਸ ਮਸਲੇ 'ਤੇ ਕਿਸੇ ਦਾ ਵੀ ਲਿਹਾਜ਼ ਨਹੀਂ ਕਰੇਗੀ ।ਉਨ੍ਹਾਂ ਕਿਹਾ ਕਿ ਮਹੀਨੇ -ਡੇਢ ਮਹੀਨੇ 'ਚ ਇਸ ਮਾਮਲੇ ਦੀ ਰਿਪੋਰਟ ਆ ਜਾਵੇਗੀ ਤੇ ਮੁਲਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਫਿਰ ਵੱਡੀ ਗਿਣਤੀ 'ਚ ਸਾਹਮਣੇ ਆਏ ਮਰੀਜ਼
NEXT STORY