ਤਲਵੰਡੀ ਸਾਬੋ (ਮੁਨੀਸ਼)—ਸਬ-ਡਵੀਜ਼ਨ ਮੌੜ ਮੰਡੀ ਦੇ ਪਿੰਡ ਘੁੰਮਣ-ਖੁਰਦ ਵਿਖੇ ਕਿਸਾਨ ਸਰਬਜੀਤ ਸਿੰਘ ਨੇ ਆਪਣੇ ਖੇਤ 'ਚ ਜ਼ਹਿਰੀਲੀ ਵਸਤੂ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ ਜਦੋਂ ਉਸ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਤਾਂ ਡਾਂਕਟਰਾਂ ਨੇ ਇਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਸਬਰਜੀਤ ਸਿੰਘ ਦੇ ਪੁੱਤਰ ਮੁਤਾਬਕ ਉਸ ਦੇ ਰਿਸ਼ਤੇਦਾਰ ਉਨ੍ਹਾਂ ਦੀ ਜ਼ਮੀਨ ਹੜੱਪਣਾ ਚਾਹੁੰਦੇ ਸਨ ਜਿਸ ਲਈ ਉਨ੍ਹਾਂ ਦੇ ਪਿਤਾ 'ਤੇ ਰਿਸ਼ਤੇਦਾਰਾਂ ਵਲੋਂ ਦੋ ਵਾਰ ਅਦਾਲਤ 'ਚ ਕੇਸ ਵੀ ਦਾਇਰ ਕੀਤਾ ਗਿਆ ਪਰ ਉਹ ਹਾਰ ਗਏ ਸਨ, ਉਸ ਨੇ ਦੋਸ਼ ਲਗਾਇਆ ਕਿ ਹੁਣ ਉਸ ਦੇ ਰਿਸ਼ਤੇ ਉਸ ਦੇ ਪਿਤਾ ਨੂੰ ਜ਼ਮੀਨ 'ਤੇ ਕਬਜ਼ਾ ਕਰਨ ਦੀਆਂ ਧਮਕੀਆਂ ਦੇ ਰਹੇ ਸਨ, ਜਿਸ ਨੂੰ ਲੈ ਕੇ ਉਹ ਪ੍ਰੇਸ਼ਾਨ ਸਨ। ਇਸੇ ਕਰਕੇ ਉਨ੍ਹਾਂ ਨੇ ਜ਼ਹਿਰੀਲੀ ਵਸਤੂ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਨਵਜੋਤ ਸਿੱਧੂ ਦੇ ਇਲਾਕੇ 'ਚ ਨਾਜਾਇਜ਼ ਉਸਾਰੀਆਂ ਜਾਰੀ
NEXT STORY