ਬਰਨਾਲਾ/ਹੰਡਿਆਇਆ (ਵਿਵੇਕ ਸਿੰਧਵਾਨੀ,ਧਰਮਪਾਲ) : ਸੀ.ਆਈ.ਏ. ਸਟਾਫ਼ ਦੀ ਪੁਲਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 612 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਉਪ ਕਪਤਾਨ ਪੁਲਸ (ਡੀ) ਅਤੇ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀਆਈਏ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਵੱਲੋਂ ਸ਼ਰਾਬ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੀ ਪੁਲਸ ਪਾਰਟੀ ਵੱਲੋਂ ਸੰਘੇੜਾ ਕੋਲੋਂ ਦੌਰਾਨੇ ਗਸ਼ਤ ਬਲਜਿੰਦਰ ਦਾਸ ਉਰਫ਼ ਬੰਟੀ ਵਾਸੀ ਧਨੌਲਾ ਖੁਰਦ, ਅਵਤਾਰ ਸਿੰਘ ਉਰਫ਼ ਟੈਂਕਾ ਵਾਸੀ ਰਾਮਗੜੀਆ ਰੋੜ ਬਰਨਾਲਾ ਤੇ ਕੁਲਦੀਪ ਸਿੰਘ ਉਰਫ਼ ਦੀਪ ਵਾਸੀ ਜਵੰਧਾ ਪਿੰਡੀ ਧਨੌਲਾ ਨੂੰ ਕਾਬੂ ਕਰਦਿਆਂ ਉਨ੍ਹਾਂ ਦੇ ਕਬਜ਼ੇ ਵਿਚਲੀਆਂ ਪੀ.ਬੀ.-11 ਏ. ਐਕਸ- 5300 (ਆਈ-20) ਅਤੇ ਪੀ.ਬੀ.- 13- ਬੀ.ਐੱਲ.- 7622 (ਹੌਂਡਾ ਸਿਟੀ) ’ਚੋਂ ਹੁਣ ਤੱਕ 612 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਬਰਾਮਦ ਕਰਵਾ ਕੇ ਮੁਕੱਦਮਾ ਨੰਬਰ 505, ਮਿਤੀ 9/10/2021 ਆਈ.ਪੀ.ਸੀ. ਦੀ ਧਾਰਾ 61/1/14, 78(2) ਐਕਸਾਇਜ਼ ਐਕਟ ਤਹਿਤ ਥਾਣਾ ਸਿਟੀ ਬਰਨਾਲਾ ਵਿਖੇ ਦਰਜ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕਾਬੂ ਨੌਜਵਾਨਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰਨ ਪਿੱਛੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਬਲਜਿੰਦਰ ਦਾਸ ਉਰਫ਼ ਬੰਟੀ ਖ਼ਿਲਾਫ਼ ਪਹਿਲਾਂ ਵੀ ਥਾਣਾ ਸਦਰ ਬਰਨਾਲਾ ਅਤੇ ਥਾਣਾ ਸਿਟੀ- 2 ਸੰਗਰੂਰ ਵਿਖੇ ਮਾਮਲੇ ਦਰਜ ਹਨ। ਇਸ ਮੌਕੇ ਸਬ ਇੰਸਪੈਕਟਰ ਗੁਰਬਚਨ ਸਿੰਘ, ਏ.ਐੱਸ.ਆਈ. ਕੁਲਦੀਪ ਸਿੰਘ, ਕੁਲਦੀਪ ਸਿੰਘ, ਨਾਇਬ ਸਿੰਘ ਤੇ ਹੌਲਦਾਰ ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਹਰੀਸ਼ ਰਾਵਤ ਦੇ ਬਿਆਨ ’ਤੇ ਅਕਾਲੀ ਦਲ ਦਾ ਪਲਟਵਾਰ, ਕਿਹਾ ਪੰਜਾਬ ਦੀ ਜਾਇਦਾਦ ਦੀ ਕਰ ਰਹੇ ਦੁਰਵਰਤੋਂ
NEXT STORY