ਜਲੰਧਰ (ਵਰੁਣ)-ਮਕਸੂਦਾਂ ਚੌਂਕ ਨੇੜੇ ਲੁਟੇਰਿਆਂ ਦਾ ਵਿਰੋਧ ਕਰਨ ’ਤੇ ਨੈੱਟਪਲਸ ਕੰਪਨੀ ਦੇ ਮੁਲਾਜ਼ਮ ਸੰਨੀ ਦਾ ਹੱਥ ਵੱਢਣ ਦੇ ਮਾਮਲੇ ’ਚ ਪੁਲਸ ਲੁਟੇਰਿਆਂ ਦਾ ਰੂਟ ਬ੍ਰੇਕ ਕਰਨ ਵਿਚ ਲੱਗੀ ਹੋਈ ਹੈ। ਉਮੀਦ ਹੈ ਕਿ ਪੁਲਸ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਦੂਜੇ ਪਾਸੇ ਐਤਵਾਰ ਨੂੰ ਸੰਨੀ ਦੀ ਹਾਲਤ ਫਿਰ ਵਿਗੜ ਗਈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਪਰ ਡਾਕਟਰ ਉਸ ਦੀ ਸਿਹਤ ਵਿਚ ਸੁਧਾਰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਹੱਥ ਦੀਆਂ ਨਸਾਂ ਵੱਢੀਆਂ ਜਾਣ ਅਤੇ ਜ਼ਹਿਰ ਫੈਲਣ ਦੇ ਡਰੋਂ ਡਾਕਟਰਾਂ ਨੂੰ ਸੰਨੀ ਦਾ ਹੱਥ ਵੱਢਣਾ ਪਿਆ ਸੀ।
ਦੱਸ ਦੇਈਏ ਕਿ ਬੀਤੇ ਬੁੱਧਵਾਰ ਜਦੋਂ ਸੰਨੀ ਚੈਕਿੰਗ ’ਤੇ ਸੀ ਤਾਂ ਰਾਤ 11.47 ਵਜੇ ਐਕਟਿਵਾ ’ਤੇ ਸਵਾਰ ਤਿੰਨ ਲੁਟੇਰਿਆਂ ਨੇ ਉਸ ਦਾ ਪਿੱਛਾ ਕਰਦੇ ਹੋਏ ਮਕਸੂਦਾਂ ਚੌਂਕ ਨੇੜੇ ਉਸ ਨੂੰ ਘੇਰ ਲਿਆ ਸੀ। ਮੁਲਜ਼ਮਾਂ ਨੇ ਉਸ ਦੇ ਹੱਥ ’ਤੇ ਦਾਤਰ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਉਸ ਦਾ ਮੋਬਾਇਲ ਫੋਨ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਦੋ ਦਿਨਾਂ ਬਾਅਦ ਇਸ ਮਾਮਲੇ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਸੀ, ਜਿਸ ਵਿਚ ਤਿੰਨ ਲੁਟੇਰੇ ਵਿਖਾਈ ਦਿੱਤੇ, ਜਿਨ੍ਹਾਂ ਦੇ ਹੱਥਾਂ ਵਿਚ ਦਾਤਰ ਵੀ ਸੀ।
ਇਹ ਵੀ ਪੜ੍ਹੋ- ਅਮਰੀਕਾ ਤੋਂ ਲਾਸ਼ ਬਣ ਪਰਤਿਆ ਇਕਲੌਤਾ ਪੁੱਤ, ਰੋਂਦੇ ਮਾਪਿਆਂ ਨੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ
NEXT STORY