ਬਟਾਲਾ, (ਸੈਂਡੀ) - ਥਾਣਾ ਅਲੀਵਾਲ ਦੀ ਪੁਲਸ ਨੇ ਇਕ ਲੜਕੀ ਨੂੰ ਅਗਵਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਪਿਆਰਾ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਗੱਗੋਵਾਲੀ ਨੇ ਦਰਖਾਸਤ ਦਿੱਤੀ ਕਿ ਮੇਰੀ ਲੜਕੀ ਅਮਰਜੀਤ ਕੌਰ ਪਤਨੀ ਮੁਖਤਾਰ ਸਿੰਘ ਘਰੋਂ ਬਟਾਲੇ ਬੱਚਿਆਂ ਦੀਆ ਵਰਦੀਆ ਲੈਣ ਗਈ ਸੀ ਪਰ ਘਰ ਵਾਪਸ ਨਹੀਂ ਆਈ, ਜਿਸ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਦੱਸਿਆ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਮੇਰੀ ਲੜਕੀ ਨੂੰ ਉਨ੍ਹਾਂ ਦੇ ਪਿੰਡ ਦੇ ਹੀ ਰਣਜੀਤ ਸਿੰਘ, ਬਲਜੀਤ ਸਿੰਘ ਪੁੱਤਰਾਨ ਦਰਸ਼ਨ ਸਿੰਘ, ਦਰਸ਼ਨ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਜਾਂਗਲਾ ਨੇ ਅਗਵਾ ਕੀਤਾ ਹੈ। ਇਸ ਸੰਬੰਧੀ ਐੱਸ. ਐੱਚ. ਓ. ਨੇ ਲੜਕੀ ਦੇ ਪਿਤਾ ਪਿਆਰਾ ਸਿੰਘ ਦੇ ਬਿਆਨਾ 'ਤੇ ਉਕਤ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ
ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
NEXT STORY