ਲੁਧਿਆਣਾ (ਜ.ਬ.) : ਸ਼ਰੇਆਮ ਹਥਿਆਰਾਂ ਦੀ ਨੁਮਾਇਸ਼ ਕਰਨ ਦਾ ਮਾਮਲਾ ਸਾਹਮਣੇ ਅਇਆ ਹੈ, ਜਿਸ ਵਿਚ ਇਕ ਨੌਜਵਾਨ ਨੇ ਆਪਣੇ ਇਕ ਹੱਥ ’ਚ ਦੇਸੀ ਕੱਟਾ ਫੜਿਆ ਹੋਇਆ ਹੈ ਅਤੇ ਦੂਜੇ ’ਚ ਪਿਸਤੌਲ ਫੜੀ ਹੋਈ ਸੀ। ਉਸ ਨੇ ਇਹ ਫੋਟੋ ਆਪਣੇ ਸੋਸ਼ਲ ਅਕਾਊਂਟਸ ’ਤੇ ਪਾਈ ਹੈ, ਜੋ ਕੁਝ ਦੇਰ ਬਾਅਦ ਵਾਇਰਲ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਖ਼ਿਲਾਫ ਪਹਿਲਾਂ ਵੀ ਕੇਸ ਦਰਜ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਤੇਜ਼ ਗਰਮੀ ਦਰਮਿਆਨ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਇਸ ਤਾਰੀਖ਼ ਨੂੰ ਪਵੇਗਾ ਮੀਂਹ
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਦਾ ਰਹਿਣ ਵਾਲਾ ਹੈ, ਜੋ ਅੱਜ ਕੱਲ ਡਾਬਾ ਇਲਾਕੇ ’ਚ ਆਮ ਕਰ ਕੇ ਦੇਖਿਆ ਗਿਆ ਹੈ। ਹੁਣ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਨੌਜਵਾਨ ਹਥਿਆਰ ਕਿੱਥੋਂ ਲੈ ਕੇ ਆਇਆ। ਇਹ ਤਾਂ ਤੈਅ ਹੈ ਕਿ ਉਸ ਕੋਲ ਲਾਇਸੈਂਸੀ ਹਥਿਆਰ ਨਹੀਂ ਹੋ ਸਕਦਾ। ਜੇਕਰ ਅਜਿਹਾ ਨਹੀਂ ਹੈ ਤਾਂ ਪ੍ਰੇਸ਼ਾਨੀ ਵਾਲੀ ਗੱਲ ਹੈ ਕਿ ਨੌਜਵਾਨ ਇਸ ਤਰ੍ਹਾਂ ਨਾਜਾਇਜ਼ ਹਥਿਆਰਾਂ ਦੇ ਨਾਲ ਸ਼ਰੇਆਮ ਫੋਟੋ ਖਿੱਚਵਾ ਕੇ ਸੋਸ਼ਲ ਸਾਈਟਸ ’ਤੇ ਪਾ ਕੇ ਸਿੱਧਾ ਪੁਲਸ ਨੂੰ ਚੁਣੌਤੀ ਦੇ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਪਾਵਰਕਾਮ ਦੀ ਵੱਡੀ ਉਪਲਬਧੀ, ਆਪਣਾ ਹੀ ਰਿਕਾਰਡ ਤੋੜਿਆ
ਇੱਥੇ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਨੇ ਗਨ ਕਲਚਰ ਖਤਮ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਵਿਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਿਆਂ ਖ਼ਿਲਾਫ ਕਾਰਵਾਈ ਕੀਤੀ ਗਈ। ਸੋਸ਼ਲ ਸਾਈਟਾਂ ’ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆਂ ’ਤੇ ਕਾਰਵਾਈ ਦੇ ਨਿਰਦੇਸ਼ ਦਿੱਤੇ ਸਨ ਪਰ ਉਕਤ ਨੌਜਵਾਨ ਨੇ ਸਿੱਧੇ ਤੌਰ ’ਤੇ ਨਾਜਾਇਜ਼ ਹਥਿਆਰਾਂ ਦੀ ਫੋਟੋ ਅਪਲੋਡ ਕੀਤੀ ਹੈ।
ਇਹ ਵੀ ਪੜ੍ਹੋ : ਰਾਸ਼ਨ ਡਿਪੂਆਂ ਲਈ ਅਹਿਮ ਖ਼ਬਰ, ਸਿਵਲ ਸਪਲਾਈ ਵਿਭਾਗ ਵਲੋਂ ਜਾਰੀ ਹੋਏ ਸਖ਼ਤ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਟਾਇਰ ਫਟਣ ਕਾਰਨ ਹਾਈਡ੍ਰੋਜਨ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਵੱਡੇ ਨੁਕਸਾਨ ਤੋਂ ਬਚਾਅ
NEXT STORY