ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਹੋਲੀ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦਿਆਂ ਅਤੇ ਮਾੜੇ ਅਨਸਰਾਂ ਅਤੇ ਨਸ਼ਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਐੱਸ. ਪੀ. ਗੁਰਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੇ ਚਾਰ ਰੇਲਵੇ ਸਟੇਸ਼ਨਾਂ ਮੋਗਾ, ਡਗਰੂ, ਘੱਲ ਕਲਾਂ ਅਤੇ ਅਜੀਤਵਾਲ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ ਦੇ ਇਲਾਵਾ ਥਾਣਾ ਸਿਟੀ ਸਾਊਥ ਦੇ ਮੁੱਖ ਅਫਸਰ ਵਰੁਣ ਕੁਮਾਰ ਅਤੇ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮਾਂ ਦੇ ਨਾਲ-ਨਾਲ ਰੇਲਵੇ ਪੁਲਸ ਚੌਕੀ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ, ਸਹਾਇਕ ਥਾਣੇਦਾਰ ਸੁਰਜੀਤ ਸਿੰਘ, ਰਾਜਵੀਰ ਕੌਰ ਅਤੇ ਹੋਰ ਪੁਲਸ ਮੁਲਾਜ਼ਮ ਵੀ ਮੌਜੂਦ ਸਨ। ਐੱਸ. ਪੀ. ਗੁਰਸ਼ਰਨਜੀਤ ਸਿੰਘ ਅਤੇ ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਇਹ ਸਰਚ ਮੁਹਿੰਮ ਚਲਾਈ ਗਈ ਸੀ, ਜਿਸ ਵਿਚ ਪਾਰਕਿੰਗ ਦੇ ਇਲਾਵਾ ਗੁਦਾਮਾਂ ਅਤੇ ਹੋਰ ਏਰੀਏ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਚੈਕਿੰਗ ਦਾ ਮਕਸਦ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕਰਨਾ ਹੈ, ਉਥੇ ਨਸ਼ਾ ਕਰਨ ਵਾਲਿਆਂ ਨੂੰ ਵੀ ਕਾਬੂ ਕਰਨਾ ਹੈ ਕਿਉਂਕਿ ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਨਸ਼ਾ ਕਰਨ ਵਾਲੇ ਨੌਜਵਾਨ ਰੇਲਵੇ ਸਟੇਸ਼ਨ ਦੀਆਂ ਖਾਲੀ ਥਾਵਾਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ’ਤੇ ਖੜੀਆਂ ਡੱਬਿਆਂ ਅਤੇ ਖਾਲੀ ਕੁਆਰਟਰਾਂ ਆਦਿ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਛੱਡਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਾਰਕਿੰਗ ਵਿਚ ਖੜ੍ਹੇ ਵ੍ਹੀਕਲਾਂ ਦੀ ਵੀ ਜਾਂਚ ਕੀਤੀ ਗਈ ਤਾਂ ਕਿ ਕੋਈ ਸ਼ੱਕੀ ਵਿਅਕਤੀ ਰੇਲਵੇ ਸਟੇਸ਼ਨ ’ਤੇ ਆਪਣੇ ਵ੍ਹੀਕਲ ਨਾ ਖੜ੍ਹੇ ਕਰਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਾ ਕਰਨ ਵਾਲਿਆ ਸਬੰਧੀ ਜਾਣਕਾਰੀ ਦੇਣ ਤਾਂ ਕਿ ਨਸ਼ੇ ਦੇ ਕੋਹੜ ਨੂੰ ਖਤਮ ਕੀਤਾ ਜਾਵੇਗਾ ਅਤੇ ਮੋਗਾ ਨਸ਼ਾ ਮੁਕਤ ਜ਼ਿਲ੍ਹਾ ਬਣ ਸਕੇ।
ਗੈਰ-ਹਾਜ਼ਰ ਮਿਲਿਆ ਸਿਵਲ ਸਰਜਨ ਦਾ SMO, ਸਿਹਤ ਮੰਤਰੀ ਨੇ ਕੀਤੀ ਵੱਡੀ ਕਾਰਵਾਈ
NEXT STORY