ਝਬਾਲ (ਨਰਿੰਦਰ) - ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ਤੇ ਡੀ. ਐੱਸ. ਪੀ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਥਾਣਾ ਝਬਾਲ ਦੀ ਪੁਲਸ ਨੇ ਇਕ ਨੌਜਵਾਨ ਨੂੰ ਗਸ਼ਤ ਦੌਰਾਨ ਭਾਰੀ ਮਾਤਰਾਂ 'ਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨੋਜ ਕੁਮਾਰ ਨੇ ਦੱਸਿਆ ਕਿ ਥਾਣੇਦਾਰ ਪ੍ਰਕਾਸ਼ ਸਿੰਘ ਪੁੱਲ ਸੂਆਂ ਬਘਿਆੜੀ ਨੇੜੇ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਇਕ ਨੌਜਵਾਨ ਪੈਦਲ ਆ ਰਿਹਾ ਸੀ, ਉਸ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ 100 ਗੋਲੀਆਂ ਨਸ਼ੀਲੀਆਂ ਬਰਾਮਦ ਹੋਈਆਂ । ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਸੋਹਲ ਵਜੋ ਹੋਈ, ਜਿਸ ਨੇ ਮੰਨਿਆਂ ਕਿ ਉਹ ਗੋਲੀਆਂ ਨੂੰ ਪਿੰਡਾ 'ਚ ਵੇਚਦਾ ਸੀ । ਉਕਤ ਵਿਅਕਤੀ ਖਿਲਾਫ ਥਾਣਾ ਝਬਾਲ ਨੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ਮੁਣਸ਼ੀ ਮਨਜੀਤ ਸਿੰਘ ਵੀ ਹਾਜ਼ਰ ਸੀ।
ਸਿਹਤ ਕਰਮਚਾਰੀ ਮੇਲੇ ਦੌਰਾਨ ਲੋਕਾਂ ਨੂੰ ਕਰਨਗੇ ਜਾਗਰੂਕ : ਸਿਵਲ ਸਰਜਨ
NEXT STORY