ਨਵਾਂ ਸ਼ਹਿਰ - ਥਾਣਾ ਸਦਰ ਨਵਾਂ ਸ਼ਹਿਰ ਦੀ ਪੁਲਸ ਨੇ 95 ਗ੍ਰਾਮ ਨਸ਼ੀਲਾ ਪਦਾਰਥ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਖਿਲਾਫ਼ ਵਿੰਢੀ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਣੇ ਗਸ਼ਤ ਪਿੰਡ ਲੰਗੜੋਆ,ਬੜਵਾ-ਭਗੌਰਾ ਵੱਲ ਜਾ ਰਹੀ ਸੀ ਕਿ ਪਿੰਡ ਭਗੌਰਾ ਵਲੋਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 95 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਗ੍ਰਿਫਤਾਰ ਨੌਜਵਾਨ ਦੀ ਪਛਾਣ ਗੁਰਨਾਮ ਸਿੰਘ ਉਰਫ ਬੁੱਲਾ ਪੁੱਤਰ ਮਲਕੀਤ ਰਾਮ ਉਰਫ ਦੌਲਾ ਵਾਸੀ ਪਿੰਡ ਲੰਗੜੋਆ ਦੇ ਤੌਰ ਤੇ ਹੋਈ ਹੈ। ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਖਿਲਾਫ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫਤਾਰ ਨੌਜਵਾਨ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਮਾਮੂਲੀ ਰੰਜਿਸ਼ ਦੇ ਚਲਦਿਆਂ ਤਰਨਤਾਰਨ 'ਚ ਚਲੀ ਗੋਲੀ, ਇਕ ਜ਼ਖਮੀ
NEXT STORY