ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਤਿੰਨ ਕੇਸਾਂ ’ਚ 20 ਗ੍ਰਾਮ ਚਿੱਟਾ ਤੇ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਪੁਲਸ ਅਧਿਕਾਰੀ ਜਸਪਾਲ ਚੰਦ ਨੇ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਖੇੜੀ ਗਿੱਲਾਂ ਨਜ਼ਦੀਕ ਇਕ ਵਿਅਕਤੀ ਸਕੂਟਰੀ ’ਤੇ ਫਰੋਲਾ-ਫਰਾਲੀ ਕਰਦਾ ਦਿਖਾਈ ਦਿੱਤਾ। ਉਸਨੇ ਪੁਲਸ ਪਾਰਟੀ ਨੂੰ ਦੇਖ ਕੇ ਇਕ ਲਿਫ਼ਾਫਾ ਹੇਠਾਂ ਸੁੱਟ ਦਿੱਤਾ। ਉਕਤ ਵਿਅਕਤੀ ਨੂੰ ਕਾਬੂ ਕਰਕੇ ਲਿਫ਼ਾਫੇ ਵਿਚੋਂ 10 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਦੋਸ਼ੀ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਖੇੜੀ ਗਿੱਲਾਂ ਵਜੋਂ ਹੋਈ।
ਇਸੇ ਤਰ੍ਹਾਂ ਥਾਣਾ ਧਰਮਗੜ੍ਹ ਦੇ ਪੁਲਸ ਅਧਿਕਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਤੋਲਾਵਾਲ ਸਾਈਡ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਸ ਪਾਰਟੀ ਨੂੰ ਦੇਖ ਕੇ ਇਕ ਲਿਫ਼ਾਫਾ ਹੇਠਾਂ ਸੁੱਟ ਦਿੱਤਾ ਅਤੇ ਫ਼ਰਾਰ ਹੋਣ ਲੱਗਿਆ। ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਦੋਸ਼ੀ ਦੀ ਪਹਿਚਾਣ ਕਾਲਾ ਸਿੰਘ ਵਾਸੀ ਸੁਨਾਮ ਵਜੋਂ ਹੋਈ। ਇਕ ਹੋਰ ਮਾਮਲੇ ਵਿਚ ਥਾਣਾ ਲੌਂਗੋਵਾਲ ਦੇ ਪੁਲਸ ਅਧਿਕਾਰੀ ਨਾਜਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਢੱਡਰੀਆਂ ਨਜ਼ਦੀਕ ਹਰਦੀਪ ਸਿੰਘ ਵਾਸੀ ਢੱਡਰੀਆਂ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 11 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ।
ਅੰਮ੍ਰਿਤਸਰ ਤੋਂ ਕੋਲਕਾਤਾ ਜਾ ਰਹੇ ਜਹਾਜ਼ ਦਾ 5000 ਫੁੱਟ ਦੀ ਉਚਾਈ ’ਤੇ ਇੰਜਣ ਹੋਇਆ ਬੰਦ, ਵਾਲ-ਵਾਲ ਬਚੇ ਯਾਤਰੀ
NEXT STORY