ਬਟਾਲਾ (ਸੈਂਡੀ) - ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ 2 ਵਿਅਕਤੀਆਂ 'ਤੇ ਕੇਸ ਦਰਜ ਕਰ ਕੀਤਾ ਹੈ। ਪੁਲਸ ਨੂੰ ਦਿੱਤੀ ਰਿਪੋਰਟ 'ਚ ਬਲਬੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਅਬਦਾਲ ਨੇ ਦੱਸਿਆ ਕਿ ਉਸਨੇ ਆਪਣੇ ਲੜਕੇ ਸੁਰਜੀਤ ਸਿੰਘ ਨੂੰ ਵਿਦੇਸ਼ ਭੇਜਣ ਲਈ ਚਿਰਾਗ ਮਸੀਹ ਪੁੱਤਰ ਬੰਤੂ ਮਸੀਹ ਅਤੇ ਯੂਨਸ ਮਸੀਹ ਪੁੱਤਰ ਚਿਰਾਗ ਮਸੀਹ ਵਾਸੀ ਧੀਦੋਵਾਲ ਨੂੰ 3 ਲੱਖ ਰੁਪਏ ਦਿੱਤੇ ਸੀ ਪਰ ਨਾਂ ਤਾਂ ਉਸਨੇ ਮੇਰੇ ਲੜਕੇ ਨੂੰ ਬਾਹਰ ਭੇਜਿਆ ਤੇ ਨਾਂ ਹੀ ਪੈਸੇ ਵਾਪਸ ਕੀਤੇ। ਇਸ ਸੰਬੰਧੀ ਐਸ. ਐਚ. ਓ ਰਬਿੰਦਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ 420 ਤਹਿਤ ਕੇਸ ਦਰਜ ਕਰ ਦਿੱਤਾ ਹੈ।
15 ਅਗਸਤ ਮੌਕੇ ਹਰੇਕ ਵਿਅਕਤੀ ਰਹੇਗਾ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਜ਼ਰ 'ਚ
NEXT STORY