ਬਠਿੰਡਾ (ਸੁਖਵਿੰਦਰ) : ਥਾਣਾ ਸਿਵਲ ਲਾਈਨ ਪੁਲਸ ਨੇ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰਾਣੋ (ਕਾਲਪਨਿਕ ਨਾਮ) ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਅਜੀਤ ਰੋਡ 'ਤੇ ਜਾ ਰਹੀ ਸੀ। ਇਸ ਦੌਰਾਨ ਕਮਲ ਕਾਂਤ ਵਾਸੀ ਬਠਿੰਡਾ ਆਇਆ ਅਤੇ ਧੱਕੇ ਨਾਲ ਉਸਦੀ ਬਾਂਹ ਫੜ ਕਿ ਪਾਰਕ ਵਿਚ ਲੈ ਗਿਆ।
ਉਸ ਵਲੋਂ ਵਿਰੋਧ ਕਰਨ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
52 ਕਿਲੋ ਭੁੱਕੀ ਸਮੇਤ ਵਿਅਕਤੀ ਗ੍ਰਿਫਤਾਰ
NEXT STORY