ਮਾਨਸਾ (ਸੰਦੀਪ ਮਿੱਤਲ) : ਸੀਨੀਅਰ ਪੁਲਸ ਕਪਤਾਨ ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁੰਹਿਮ ਤਹਿਤ ਡੀ.ਐੱਸ.ਪੀ ਸਬ-ਡਵੀਜਨ ਮਾਨਸਾ ਬੂਟਾ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਸਿਟੀ-2 ਮਾਨਸਾ ਦੀ ਪੁਲਸ ਵੱਲੋਂ ਸਰਚ ਅਭਿਆਨ ਦੌਰਾਨ ਰਣਜੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਵਾਰਡ ਨੰ: 27 ਮਾਨਸਾ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਰਣਜੀਤ ਸਿੰਘ ਨੇ ਮੰਨਿਆ ਕਿ ਇਹ ਹੈਰੋਇਨ ਉਸ ਨੇ ਸੋਨੂੰ ਪੁੱਤਰ ਧਰਮਾ ਵਾਸੀ ਭੱਠਾ ਬਸਤੀ ਤੋਂ ਖਰੀਦੀ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਨੇ ਜਿਸ ਤੋਂ ਖਰੀਦ ਕੀਤੀ ਹੈ, ਉਸ ਨੂੰ ਵੀ ਇਸ ਮੁਕੱਦਮੇ ਵਿਚ ਸ਼ਾਮਲ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਅੱਗੇ ਜਾਰੀ ਹੈ।
ਡੀ.ਐੱਸ.ਪੀ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਮੁੱਖੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁੰਹਿਮ ਵਿਚ ਸਬ-ਡਵੀਜਨ ਮਾਨਸਾ ਪੁਲਸ ਪੂਰੀ ਤਰ੍ਹਾਂ ਤਤਪਰ ਹੈ। ਕਿਸੇ ਵੀ ਨਸ਼ਾ ਤਸ਼ਕਰ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮਾਨਸਾ ਸਬ-ਡਵੀਜਨ ਵਿਚ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਥਾਣਾ ਮੁੱਖੀਆਂ ਵੱਲੋਂ ਆਪੋ-ਆਪਣੀਆਂ ਟੀਮਾਂ ਸਮੇਤ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਜਾਰੀ ਹੈ। ਡੀ.ਐੱਸ.ਪੀ ਗਿੱਲ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਖੂਫੀਆ ਤੌਰ 'ਤੇ ਪੁਲਸ ਨੂੰ ਸਹਿਯੋਗ ਕਰਨ ਤਾਂ ਜੋ ਨਸ਼ਿਆਂ ਦੀ ਭੈੜੀ ਲਾਹਨਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਕਾਰ ਨੇ ਕਾਰ ਨੂੰ ਮਾਰੀ ਟੱਕਰ, ਇਕ ਦੀ ਮੌਤ
NEXT STORY