ਤਰਨਤਾਰਨ (ਮਿਲਾਪ) - ਪੱਟੀ ਦੇ ਥਾਣਾ ਹਰੀਕੇ ਦੀ ਪੁਲਸ ਵੱਲੋਂ 540 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾ ਲਗਾ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਉਕਤ ਵਿਅਕਤੀਆਂ ਕੋਲੋਂ ਪੁਲਸ ਨੇ ਇਕ ਪਿਸਤੌਲ, ਇਕ ਆਲਟੋ ਕਾਰ ਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਪੱਟੀ ਨੇ ਦੱਸਿਆ ਸੁਖਦੇਵ ਸਿੰਘ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਪ੍ਰਗਟ ਸਿੰਘ ਕੋਲੋ 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਤੇ ਇਨ੍ਹਾਂ ਕੋਲੋ ਇਕ ਅਲਟੋ ਕਾਰ ਵੀ ਬਰਾਮਦ ਕੀਤੀ ਗਈ ਹੈ। ਪੁਲਸ ਦੀ ਇਕ ਹੋਰ ਕਰਵਾਈ ਦੌਰਾਨ ਦੋ ਲੋਕਾਂ ਕੋਲੋ 20 ਗ੍ਰਾਮ ਹੈਰੋਇਨ ਤੇ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਸ ਵੱਲੋਂ ਇਨ੍ਹਾਂ ਚਾਰਾ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲੈ ਕੇ ਮਾਮਲੇ ਦੀ ਜਾਂਚ ਕਰੇਗੀ।
ਨਿਹੰਗ 'ਤੇ ਹਮਲਾ ਕਰਨ ਦੇ ਦੋਸ਼ 'ਚ ਕੇਸ ਦਰਜ
NEXT STORY