ਅਜਨਾਲਾ (ਰਮਨਦੀਪ) - ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਚੋਣਾਂ ਦੌਰਾਨ ਸਟੇਜਾਂ ਉੱਪਰ ਨਸ਼ੇ ਨੂੰ ਠੱਲ ਪਾਉਣ ਲਈ ਦਿੱਤੇ ਜਾਂਦੇ ਭਾਸ਼ਣਾਂ ਅਤੇ ਗੁਟਕਾ ਸਾਹਿਬ ਹੱਥ ਵਿਚ ਫੜ•ਕੇ ਖਾਧੀਆਂ ਸੋਹਾਂ ਉਦੋਂ ਝੂਠੀਆਂ ਸਾਬਿਤ ਹੁੰਦੀਆਂ ਨਜ਼ਰ ਆ ਰਹੀਆਂ ਹਨ ਜਦ ਆਏ ਦਿਨ ਹੀ ਪੰਜਾਬ ਪੁਲਸ ਵਲੋਂ ਨਸ਼ਾ ਸਮੱਗਲਰਾਂ ਖਿਲਾਫ
ਮੁਕੱਦਮੇ ਦਰਜ਼ ਕੀਤੇ ਜਾ ਰਹੇ ਹਨ। ਭਾਵੇਂ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਵਲੋਂ ਚੋਣਾਂ ਤੋਂ ਪਹਿਲਾਂ ਇੱਕ ਮਹੀਨੇ 'ਚ ਨਸ਼ਾ ਖਤਮ ਕਰਨ ਦਾ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਸ਼ਾ ਵੇਚਣ ਵਾਲੇ ਵਪਾਰੀ ਪਹਿਲਾਂ ਦੀ ਤਰ੍ਹਾਂ ਆਪਣਾ ਕਾਰੋਬਾਰ ਚਲਾ ਰਹੇ ਹਨ, ਜਿਸ ਦੀ ਮਿਸਾਲ ਪੁਲਸ ਥਾਣਾ ਅਜਨਾਲਾ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਤੋਂ ਮਿਲਦੀ ਹੈ। ਥਾਣਾ ਅਜਨਾਲਾ ਮੁਖੀ ਇੰਸਪੈਕਟਰ ਪਰਮਵੀਰ ਸਿੰਘ ਸੈਣੀ ਨੇ ਦੱਸਿਆ ਕਿ ਏ. ਐੱਸ. ਆਈ ਜਸਵੰਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਚਮਿਆਰੀ ਵਾਸੀ ਇਕ ਨੌਜਵਾਨ ਹਰਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਚਮਿਆਰੀ ਨੂੰ 2 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਚਮਿਆਰੀ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਗੀਤਾ ਰਾਣੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਉਸ ਨੂੰ ਨਿਆਂਇਕ ਹਿਰਾਸਤ ਲਈ ਸੈਂਟਰਲ ਜੇਲ•ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ।
ਪੁੱਡਾ ਵੱਲੋਂ ਸਰਕਲ ਹੈੱਡ ਡਰਾਫਟਸਮੈਨ ਬਦਲ ਕੇ ਗਮਾਡਾ 'ਚ ਤਾਇਨਾਤ
NEXT STORY