ਤਰਨਤਾਰਨ (ਰਾਜੂ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਚੀਮਾ ਖੁਰਦ 'ਚ ਡਰੇਨ ਦੇ ਪੁਲ 'ਤੇ ਧਰਮਵੀਰ ਕੁਮਾਰ ਪੁੱਤਰ ਰੂਪ ਲਾਲ ਵਾਸੀ ਨੌਸ਼ਹਿਰਾ ਢਾਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਰੇਲਵੇ ਪ੍ਰਸ਼ਾਸਨ ਨੇ ਘਰ ਬੈਠੇ ਯਾਤਰੀਆਂ ਨੂੰ ਦਿੱਤੀ ਗੱਡੀਆਂ ਦੀ ਜਾਣਕਾਰੀ
NEXT STORY