ਸੁਲਤਾਨਪੁਰ ਲੋਧੀ (ਸੋਢੀ) : ਥਾਣਾ ਸੁਲਤਾਨਪੁਰ ਲੋਧੀ ਪੁਲਸ ਵਲੋਂ ਡੀ. ਐੱਸ. ਪੀ ਸਰਵਨ ਸਿੰਘ ਬੱਲ ਅਤੇ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਸਪੈਸ਼ਲ ਆਪਰੇਸ਼ਨ ਦੌਰਾਨ 1 ਕਿਲੋਗਰਾਮ ਹੈਰੋਇਨ ਅਤੇ 46000 ਰੁਪਏ ਡਰੱਗ ਮਨੀ ਸਮੇਤ ਇਕ ਅੰਤਰਰਾਜੀ ਡਰੱਗ ਸਮੱਗਲਰ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਜਰਨੈਲ ਸਿੰਘ ਨਿਵਾਸੀ ਪਿੰਡ ਸੈਚਾਂ (ਥਾਣਾ ਸੁਲਤਾਨਪੁਰ ਲੋਧੀ) ਨੂੰ ਗ੍ਰਿਫ਼ਤਾਰ ਕੀਤਾ ਹੈ ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਸਿੰਘ ਢਿੱਲੋਂ ਐੱਸ. ਪੀ. ਤਫਤੀਸ਼ ਜ਼ਿਲ੍ਹਾ ਕਪੂਰਥਲਾ ਨੇ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਨੰਬਰ ਪੀ. ਬੀ. 38-3786 'ਤੇ ਸਵਾਰ ਉਕਤ ਡਰੱਗ ਸਮੱਗਲਰ ਨੂੰ ਪਿੰਡ ਭੌਰ ਵਾਲੇ ਪਾਸਿਓਂ ਆਉਂਦੇ ਪਿੱਛਾ ਕਰਕੇ ਕਾਬੂ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ 'ਚ ਕੀਮਤ 5 ਕਰੋੜ ਰੁਪਏ ਹੈ ।
ਮੋਹਾਲੀ 'ਚ ਕੋਰੋਨਾ ਨੇ ਪਾਇਆ ਭੜਥੂ, ਵੱਡੀ ਗਿਣਤੀ 'ਚ ਨਵੇਂ ਕੇਸਾਂ ਦੀ ਪੁਸ਼ਟੀ
NEXT STORY