ਤਰਨਤਾਰਨ (ਧਰਮ ਪੰਨੂੰ) - ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਸੁਖਦੇਵ ਸਿੰਘ ਸਾਥੀਆਂ ਸਮੇਤ ਪਿੰਡ ਭੁਸੇ ਵੱਲ ਨੂੰ ਜਾ ਰਹੇ ਸਨ ਤਾਂ ਇਸ ਦੌਰਾਨ ਜਦੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਇਸ ਦੀ ਤਲਾਸ਼ੀ ਲਈ ਤਾਂ ਇਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਸ਼ੀ ਨੇ ਆਪਣਾ ਨਾਂ ਸੰਦੀਪ ਸਿੰਘ ਉਰਫ ਛਿੱਕੀ ਪੁੱਤਰ ਲਖਵਿੰਦਰ ਸਿੰਘ ਵਾਸੀ ਛਿੱਡਣ ਥਾਣਾ ਲੋਬੋਕੇ ਦੱਸਿਆ। ਤਫਤੀਸ਼ੀ ਅਫਸਰ ਸੁਖਦੇਵ ਸਿੰਘ ਨੇ ਦੋਸ਼ੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਚੌਥੇ ਦਿਨ ਵੀ ਕਥਿੱਤ ਜਬਰ-ਜ਼ਨਾਹ ਦੀ ਸ਼ਿਕਾਰ ਔਰਤ ਦਾ ਡਾਕਟਰਾਂ ਨੇ ਨਹੀਂ ਕੀਤਾ ਮੈਡੀਕਲ
NEXT STORY