ਸ੍ਰੀ ਕੀਰਤਪੁਰ ਸਾਹਿਬ (ਬਾਲੀ) : ਭਰਤਗੜ੍ਹ ਪੁਲਸ ਵੱਲੋਂ ਮੰਗਲਵਾਰ ਸਵੇਰੇ ਦਬੋਟਾ ਮੌੜ ਭਰਤਗੜ੍ਹ ਵਿਖੇ ਲਗਾਏ ਨਾਕੇ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਰਤਗੜ੍ਹ ਪੁਲਸ ਚੌਕੀ ਦੇ ਇੰਚਾਰਜ ਏ.ਅੇਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਜਿਸ ਵਿਚ ਹੌਲਦਾਰ ਹਰਜੀਤ ਸਿੰਘ, ਤਜਿੰਦਰ ਸਿੰਘ, ਨਿਰਮਲ ਸਿੰਘ ਸ਼ਾਮਿਲ ਸਨ ਵੱਲੋਂ ਸਵੇਰ ਸਮੇਂ ਦਬੋਟਾ ਮੌੜ 'ਤੇ ਨਾਕਾ ਲਗਾਇਆ ਹੋਇਆ ਸੀ ਇਸ ਦੌਰਾਨ ਇਕ ਨੌਜਵਾਨ ਦਬੋਟਾ ਦੀ ਸਾਈਡ ਤੋਂ ਭਰਤਗੜ੍ਹ ਵੱਲ ਆ ਰਿਹਾ ਸੀ ਜਦੋਂ ਉਸ ਨੂੰ ਰੋਕ ਕੇ ਤਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਂਮ ਹੈਰੋਇਨ ਬਰਾਮਦ ਹੋਈ।
ਦੋਸ਼ੀ ਦੀ ਪਛਾਣ ਸੁਰਿੰਦਰ ਸਿੰਘ ਉਰਫ ਗੁੱਡੂ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਮਾਣਕਪੁਰ ਸਰੀਫ ਥਾਣਾ ਕੁਰਾਲੀ ਵਜੋਂ ਹੋਈ ਹੈ। ਦੋਸ਼ੀ ਖਿਲਾਫ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਕੇਸ ਦਰਜ
NEXT STORY