ਭਵਾਨੀਗੜ੍ਹ (ਕਾਂਸਲ) : ਸਥਾਨਕ ਥਾਣਾ ਮੁਖੀ ਸਬ-ਇੰਸਪੈਕਟਰ ਰਮਨਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਸ ਅਤੇ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਦੀ ਪੁਲਸ ਪਾਰਟੀ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਕੇ ਪਤੀ-ਪਤਨੀ ਸਮਤੇ ਤਿੰਨ ਵਿਕਅਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਸੂਤਰਾਂ ਮੁਤਾਬਕ ਮੁਲਜ਼ਮਾਂ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕੋਰੋੜਾਂ ਵਿਚ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਾਬਾ ਬਕਾਲਾ : ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਹਮਲਾ, ਚੱਲੀਆਂ ਗ਼ੋਲੀਆਂ
ਪ੍ਰਾਪਤ ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਦੇ ਸਹਾਇਕ ਸਬ-ਇੰਸਪੈਕਟਰ ਦਰਸ਼ਨ ਸਿੰਘ ਵੱਲੋਂ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ ਅਤੇ ਪੁਲਸ ਪਾਰਟੀ ਜਦੋਂ ਬੱਸ ਅੱਡਾ ਦਿਆਲਪੁਰਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਅਮਰੀਕ ਸਿੰਘ ਪੁੱਤਰ ਨਰੰਜਣ ਸਿੰਘ ਅਤੇ ਸਰਬਜੀਤ ਸਿੰਘ ਉਰਫ ਸਰਬਾ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਜੌਲੀਆਂ ਜੋ ਕਿ ਕਥਿਤ ਤੌਰ 'ਤੇ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ ਅਤੇ ਅੱਜ ਵੀ ਇਹ ਵਰਨਾ ਕਾਰ ਵਿਚ ਸਰਬਜੀਤ ਸਿੰਘ ਦੇ ਘਰੋਂ ਭਾਰੀ ਮਾਤਰਾ ਵਿਚ ਹੈਰੋਇਨ ਚਿੱਟਾ ਲੈ ਕੇ ਆਪਣੇ ਗਾਹਕਾਂ ਨੂੰ ਵੇਚਣ ਲਈ ਜਾਣ ਦੀ ਤਿਆਰੀ ਵਿਚ ਹਨ। ਜਿਸ ਦੇ ਆਧਾਰ 'ਤੇ ਉਨ੍ਹਾਂ ਇਸ ਦੀ ਸੂਚਨਾ ਭਵਾਨੀਗੜ੍ਹ ਥਾਣੇ ਵਿਚ ਦਿੱਤੀ।
ਇਹ ਵੀ ਪੜ੍ਹੋ : ਰੁੱਸ ਕੇ ਪੇਕੇ ਗਈ ਪਤਨੀ ਦਾ ਵਿਛੋੜਾ ਨਾ ਸਹਾਰ ਸਕਿਆ ਪਤੀ, ਅੱਕ ਕੇ ਚੁੱਕਿਆ ਖ਼ੌਫਨਾਕ ਕਦਮ
ਜਿਥੋਂ ਪੁਲਸ ਨੇ ਸਰਬਜੀਤ ਸਿੰਘ ਦੇ ਘਰ ਛਾਪਾਮਾਰਕੇ ਵਰਨਾ ਕਾਰ ਵਿਚੋਂ 800 ਗ੍ਰਾਮ ਹੈਰੋਇਨ ਬਰਾਮਦ ਕਰਕੇ ਹਰਪਾਲ ਕੌਰ ਪਤਨੀ ਅਮਰੀਕ ਸਿੰਘ ਵਾਸੀ ਜੌਲੀਆਂ ਨੂੰ ਗ੍ਰਿਫ਼ਤਾਰ ਕਰਕੇ ਪੁਲਸ ਨੇ ਹਰਪਾਲ ਕੌਰ ਪਤਨੀ ਅਮਰੀਕ ਸਿੰਘ, ਅਮਰੀਕ ਸਿੰਘ ਪੁੱਤਰ ਨਰੰਜਣ ਸਿੰਘ ਅਤੇ ਸਰਬਜੀਤ ਸਿੰਘ ਉਰਫ ਸਰਬਾ ਸਾਰੇ ਵਾਸੀ ਪਿੰਡ ਜੌਲੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਾਭਾ : ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ 4 ਦੀ ਰਿਪੋਰਟ ਆਈ ਪਾਜ਼ੇਟਿਵ
ਥਾਣੇ 'ਚ ਪਿਓ-ਪੁੱਤ ਨੂੰ ਨੰਗਾ ਕਰਨ ਵਾਲੇ SHO ਤੇ ਹੌਲਦਾਰ 'ਤੇ ਵੱਡੀ ਕਾਰਵਾਈ
NEXT STORY