ਤਰਨਤਾਰਨ (ਰਾਜੂ) - ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਨਾਗੋਕੇ ਘਰਾਟ ਚੌਕ 'ਚ ਬਲਰਾਜ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਨਾਗੋਕੇ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨਾਰਕੋਟਿਕ ਸੈੱਲ ਤਰਨਤਾਰਨ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਮੋੜ ਅਮਨਦੀਪ ਐਵੀਨਿਊ ਨੇੜੇ ਮੌਲਸਰੀ ਪੈਲੇਸ ਤੋਂ ਜੁਗਰਾਜ ਸਿੰਘ ਉਰਫ ਜੱਗਾ ਪੁੱਤਰ ਕਸ਼ਮੀਰ ਸਿੰਘ ਵਾਸੀ ਗਲੀ ਬੋਹੜੀ ਵਾਲੀ ਮੁਹੱਲਾ ਅਜੀਤ ਨਗਰ ਤਰਨਤਾਰਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਕ ਹੋਰ ਮਾਮਲੇ 'ਚ ਥਾਣਾ ਵਲਟੋਹਾ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੌਰਾਨੇ ਗਸ਼ਤ ਪੁਲ ਸੂਆ ਘਰਿਆਲੀ ਰਾੜੇਵਾਲੀ ਤੋਂ ਕਰਨਜੀਤ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਘਰਿਆਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 205 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਤਫਤੀਸ਼ੀ ਅਫਸਰਾਂ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਰੋੜਪਤੀ ਪਿਓ ਦਾ ਕਾਰਾ, ਚੜ੍ਹਦੀ ਸਵੇਰ ਮਾਸੂਮ ਦਾ ਕੀਤਾ ਕਤਲ (ਵੀਡੀਓ)
NEXT STORY