ਮੋਗਾ (ਸੰਦੀਪ ਸ਼ਰਮਾ, ਅਜ਼ਾਦ): ਬੀਤੀ ਮਾਰਚ ਮਹੀਨੇ ਤੋਂ ਸੂਬੇ 'ਚ ਹੀ ਨਹੀਂ ਸਗੋਂ ਦੇਸ਼ ਅਤੇ ਵਿਦੇਸ਼ਾਂ 'ਚ ਵੀ ਕੋਰੋਨਾ ਮਹਾਮਾਰੀ ਨੇ ਆਪਣੇ ਪੈਰ ਪਸਾਰ ਰੱਖੇ ਹਨ, ਜਿਸ ਨਾਲ ਹਰ ਜਗ੍ਹਾ 'ਤੇ ਜਨ ਜੀਵਨ ਪ੍ਰਭਾਵਿਤ ਹੋਇਆ। ਇਸ ਦੌਰਾਨ ਪ੍ਰਾਈਵੇਟ ਸੈਕਟਰ ਹੀ ਨਹੀਂ ਬਲਕਿ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਇਸ ਦਾ ਅਸਰ ਟਰਾਂਸਪੋਰਟ ਵਿਭਾਗ 'ਤੇ ਵੀ ਪਿਆ ਹੈ, ਜਿਸ ਦੇ ਚੱਲਦੇ ਜਿਥੇ ਲੋਕਾਂ ਦੇ ਡਰਾਈਵਿੰਗ ਲਾਈਸੈਂਸ ਰੀਨਿਊ ਨਹੀਂ ਹੋ ਸਕੇ ਉਥੇ ਵਾਹਨਾਂ ਦੀ ਹਰ ਤਰ੍ਹਾਂ ਦੀ ਰਜਿਸਟ੍ਰੇਸ਼ਨ 'ਚ ਵੀ ਅੜਚਨ ਬਣੀ ਰਹੀ, ਜਿਸ ਦੇ ਚੱਲਦੇ ਇਸ ਦਾ ਸਿੱਧੇ ਤੌਰ 'ਤੇ ਪ੍ਰਭਾਵ ਆਮ ਲੋਕਾਂ 'ਤੇ ਪੈ ਰਿਹਾ ਹੈ। ਲਾਇਸੈਂਸ ਅਤੇ ਵਾਹਨਾਂ ਦੇ ਦਸਤਾਵੇਜ਼ ਅਧੂਰੇ ਮੰਨਦੇ ਹੋਏ ਟ੍ਰੈਫਿਕ ਪੁਲਸ ਵਲੋਂ ਅਜਿਹੇ ਵਾਹਨ ਚਾਲਕਾਂ ਦੇ ਧੜਾ-ਧੜ ਚਲਾਨ ਕੱਟੇ ਜਾ ਰਹੇ ਹਨ ਅਤੇ ਉਨ੍ਹਾਂ ਤੋਂ ਜੁਰਮਾਨੇ ਦੇ ਤੌਰ 'ਤੇ ਮੋਟੀ ਰਕਮ ਦਾ ਭੁਗਤਾਨ ਕਰ ਕੇ ਅਪਣਾ ਪਿੱਛਾ ਛਡਾਉਣਾ ਪੈ ਰਿਹਾ ਹੈ, ਜਿਸ ਨਾਲ ਪਹਿਲਾਂ ਤੋਂ ਹੀ ਕੋਰੋਨਾ ਮਹਾਮਾਰੀ ਦੇ ਚੱਲਦੇ ਆਰਥਿਕ ਮੰਦੀ ਦਾ ਸੰਤਾਪ ਝੱਲ ਰਹੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਅਪਰਾਧੀਆਂ ਖ਼ਿਲਾਫ਼ ਪੰਜਾਬ ਪੁਲਸ ਦਾ 'ਮਾਸਟਰ ਪਲਾਨ',ਪਿੰਡ ਵਾਸੀ ਇੰਝ ਕਰਨਗੇ ਮਦਦ
ਹੁਣ ਆਮ ਲੋਕਾਂ ਦੀ ਇਸ ਸਮੱਸਿਆ ਦੇ ਹੱਲ ਦੇ ਲਈ ਕੇਂਦਰੀ ਟਰਾਂਸਪੋਰਟ ਵਿਭਾਗ ਨੇ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨਾਂ ਰਾਹੀਂ ਦਸਤਾਵੇਜ਼ ਦੇ ਰੀਨਿਊ ਨਾ ਹੋਣ ਦਾ ਕਾਰਣ ਦੱਸ ਕੇ ਚਲਾਨ ਕੱਟਣ 'ਤੇ ਟ੍ਰੈਫਿਕ ਪੁਲਸ ਦੀ ਸਖ਼ਤੀ ਨਾਲ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ, ਉਥੇ ਰਾਜ ਸਰਕਾਰ ਦੇ ਆਦੇਸ਼ਾਂ 'ਤੇ ਏ. ਡੀ. ਜੀ. ਪੀ. ਟ੍ਰੈਫਿਕ ਵਲੋਂ ਸਾਰੇ ਜ਼ਿਲ੍ਹਿਆਂ ਦੇ ਪੁਲਸ ਮੁਖੀਆਂ ਨੂੰ ਇਨ੍ਹਾਂ ਹੁਕਮ ਤੋਂ ਜਾਣੂ ਕਰਵਾਉਂਦੇ ਹੋਏ ਟਰਾਂਸਪੋਰਟ ਵਿਭਾਗ ਵਲੋਂ ਕੋਰੋਨਾ ਮਹਾਮਾਰੀ ਦੇ ਚੱਲਦੇ ਮਨਿਆਦ ਲੰਘ ਚੁੱਕੇ ਡਰਾਈਵਿੰਗ ਲਾਈਸੈਂਸ ਅਤੇ ਵਾਹਨ ਦੇ ਅਜਿਹੇ ਦਸਤਾਵੇਜ਼ ਦੀ ਮਨਿਆਦ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਇਸ ਆਦੇਸ਼ 'ਚ ਸੜਕਾਂ ਅਤੇ ਹਾਈਵੇ 'ਤੇ ਚੱਲਣ ਵਾਲੇ ਸਾਰੇ ਕਮਰਸ਼ੀਅਲ ਵਾਹਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਦੀ ਰਿਪੋਰਟ ਵੇਖ ਡਾਕਟਰਾਂ ਦੇ ਉੱਡੇ ਹੋਸ਼, ਖ਼ੁਦ ਵੀ ਹੋਇਆ ਮੌਕੇ ਤੋਂ ਫ਼ਰਾਰ
ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਝੱਲਣੀ ਪੈ ਰਹੀ ਸੀ ਮਾਰ
ਇਥੇ ਦੱਸਣਾ ਬਣਦਾ ਹੈ ਕਿ ਜਿਨ੍ਹਾਂ ਲੋਕਾਂ ਦੇ ਡਰਾਈਵਿੰਗ ਲਾਈਸੈਂਸ ਜਾਂ ਹੋਰ ਵਾਹਨਾਂ ਦੇ ਦਸਤਾਵੇਜ਼ ਦੀ ਮੁਨਿਆਦ ਲੰਘ ਚੁੱਕੀ ਸੀ ਉਨ੍ਹਾਂ ਚਾਲਕਾਂ ਨੂੰ ਬੜੀ ਪ੍ਰੇਸ਼ਾਨੀ ਪੇਸ਼ ਆ ਰਹੀ ਸੀ ਕਿਉਂਕਿ ਕੋਰੋਨਾ ਮਹਾਮਾਰੀ ਦੇ ਕਾਰਣ ਦਫਤਰਾਂ 'ਚ ਕੰਮ ਨਾ ਹੋਣ ਕਾਰਣ ਲੋਕ ਇਨ੍ਹਾਂ ਦਸਤਾਵੇਜ਼ਾਂ ਨੂੰ ਰੀਨਿਉੂ ਨਹੀਂ ਕਰਵਾ ਪਾ ਰਹੇ ਸੀ, ਜਿਸ ਕਾਰਣ ਉਹ ਟ੍ਰੈਫਿਕ ਪੁਲਸ ਦਾ ਸ਼ਿਕਾਰ ਹੋ ਜਾਂਦੇ ਸੀ ਤਾਂ ਉਨ੍ਹਾਂ ਨੂੰ ਚਲਾਨ ਕਟਵਾਉਣ ਪੈਂਦਾ ਸੀ, ਜਿਸ ਕਾਰਣ ਪਿਛਲੇ ਕਈ ਮਹੀਨਿਆਂ ਤੋਂ ਲੋਕ ਬਹੁਤ ਪ੍ਰੇਸ਼ਾਨ ਸਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਯੋਧਿਆਂ ਨੂੰ ਕੀਤਾ ਗਿਆ ਸਨਮਾਨਿਤ
ਇਨ੍ਹਾਂ ਆਦੇਸ਼ਾਂ 'ਚ ਪੂਰੀ ਤਰ੍ਹਾਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕਿਸੇ ਵੀ ਪੁਲਸ ਅਧਿਕਾਰੀ ਵਲੋਂ ਨਾਕਾਬੰਦੀ ਦੇ ਤਹਿਤ ਲਾਇਸੈਂਸ ਜਾਂ ਫਿਰ ਹੋਰ ਦਸਤਾਵੇਜ਼ ਰੀਨਿਊ ਨਾ ਹੋਣ 'ਤੇ ਇਸ ਨੂੰ ਅਧੂਰਾ ਮੰਨਦੇ ਹੋਏ ਸਬੰਧਤ ਵਾਹਨ ਦਾ ਚਲਾਨ ਕੱਟਿਆ ਜਾਂਦਾ ਹੈ ਅਤੇ ਇਸ ਦੀ ਸ਼ਿਕਾਇਤ ਪੀੜਤ ਵਲੋਂ ਪੁਲਸ ਅਧਿਕਾਰੀਆਂ ਨੂੰ ਕੀਤੀ ਜਾਂਦੀ ਹੈ ਤਾਂ ਅਜਿਹੇ ਪੁਲਸ ਅਧਿਕਾਰੀ ਜਾਂ ਕਰਮਚਾਰੀ ਤੇ ਵਿਭਾਗੀ ਕਾਰਵਾਈ ਦੀ ਗਾਜ ਡਿੱਗੇਗੀ ਅਤੇ ਉਸ ਨੂੰ ਇਸ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਯੂਨੀਵਰਿਸਟੀ 'ਚ ਬਿਨਾਂ ਪ੍ਰਵੇਸ਼ ਪ੍ਰੀਖਿਆ ਨਹੀਂ ਮਿਲੇਗਾ BA, LLB ਕੋਰਸ 'ਚ ਦਾਖ਼ਲਾ
NEXT STORY