ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਭਾਟੀਆ) - ਥਾਣਾ ਝਬਾਲ ਦੀ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਇਕ ਘਰ 'ਚ ਛਾਪੇਮਾਰੀ ਦੌਰਾਨ 20 ਕਿੱਲੋ ਲਾਹਣ ਬਰਾਮਦ ਕਰ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਆਂ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਕੋਟ ਧਰਮ ਚੰਦ ਕਲਾਂ ਵਾਸੀ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵੱਲੋਂ ਨਜਾਇਜ਼ ਦੇਸ਼ੀ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕੀਤਾ ਜਾਂਦਾ ਹੈ ਅਤੇ ਜੇਕਰ ਉਸ ਦੇ ਘਰ 'ਤੇ ਛਾਪਾ ਮਾਰਿਆ ਜਾਵੇ ਤਾਂ ਚਾਲੂ ਭੱਠੀ, ਸ਼ਰਾਬ ਅਤੇ ਲਾਹਣ ਸਮੇਤ ਦੋਸ਼ੀ ਨੂੰ ਮੌਕੇ ਤੋਂ ਹੀ ਕਾਬੂ ਕੀਤਾ ਜਾ ਸਕਦਾ ਹੈ। ਏ. ਐੱਸ. ਆਈ. ਬਲਜੀਤ ਸਿੰਘ ਮੁਤਾਬਕ ਜਦੋਂ ਸੂਚਨਾਂ ਦੇ ਅਧਾਰ 'ਤੇ ਉਕਤ ਵਿਅਕਤੀ ਦੇ ਘਰ ਪੁਲਸ ਵੱਲੋਂ ਛਾਪਾ ਮਾਰਿਆ ਗਿਆ ਤਾਂ ਉਸਦੇ ਘਰੋਂ ਸ਼ਰਾਬ ਬਨਾਉਣ ਲਈ ਵਰਤੀ ਜਾਣ ਵਾਲੀ 20 ਕਿਲੋ ਲਾਹਣ ਬਰਾਮਦ ਕੀਤੀ ਗਈ ਜਦ ਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ 'ਚ ਸਫਲ ਹੋ ਗਿਆ। ਏ. ਐੱਸ. ਆਈ ਬਲਜੀਤ ਸਿੰਘ ਮੁਤਾਬਕ ਦੋਸ਼ੀ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਿਰੁੱਧ ਥਾਣਾ ਝਬਾਲ ਵਿਖੇ ਐਕਸਾਇਜ਼ ਐੱਕਟ ਤਹਿਤ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸੀ. ਡੀ. ਪੀ. ਓ. ਦਫਤਰ ਵਿਖੇ ਆਂਗਣਵਾੜੀ ਵਰਕਰਾਂ ਲਾਇਆ ਧਰਨਾ
NEXT STORY