ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਮੁਖਬਰੀ ਦੇ ਆਧਾਰ ’ਤੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਕਿ ਨਕਲੀ ਪੁਲਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਸਨ। ਇਨ੍ਹਾਂ ਕੋਲੋਂ ਖਾਖੀ ਰੰਗ ਦੀ ਪੱਗ, ਲਾਲ ਫ਼ਿਫ਼ਟੀ ਅਤੇ ਪੁਲਸ ਦੇ ਲੋਗੋ ਵਾਲੇ ਮਾਸਕ ਵੀ ਬਰਾਮਦ ਹੋਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੁਆਇੰਟ ਕਮਿਸ਼ਨਰ ਰੂਰਲ ਸਚਿਨ ਗੁਪਤਾ ਨੇ ਦੱਸਿਆ ਕਿ 4 ਅਜਿਹੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਖੁਦ ਨੂੰ ਪੁਲਸ ਮੁਲਾਜ਼ਮ ਦੱਸ ਕੇ ਲੋਕਾਂ ਨੂੰ ਡਰਾ ਕੇ ਪੈਸੇ ਵਸੂਲਦੇ ਸਨ ।
ਇਹ ਵੀ ਪੜ੍ਹੋ : ਏਜੰਟ ਨੂੰ 18 ਲੱਖ ਰੁਪਏ ਦੇ ਕੇ ਲਗਵਾਇਆ ਕੈਨੇਡਾ ਦਾ ਵੀਜ਼ਾ, ਹੋਸ਼ ਤਾਂ ਉਦੋਂ ਉੱਡੇ ਜਦੋਂ ਏਅਰਪੋਰਟ ਪਹੁੰਚ ਖੁੱਲ੍ਹਿਆ ਰਾਜ਼
ਉਨ੍ਹਾਂ ਦੱਸਿਆ ਕਿ ਇਹ ਲੋਕਾਂ ਦੇ ਰੋਹਬ ਪੁਆਉਣ ਲਈ ਕਾਰ ਵਿਚ ਘੁੰਮਦੇ ਸਨ। ਇਨ੍ਹਾਂ ਕੋਲੋਂ ਖਾਖੀ ਰੰਗ ਦੀ ਪੱਗ ਨਾਲ ਫਿਫਟੀ ਅਤੇ ਪੁਲਸ ਦੇ ਲੋਗੋ ਵਾਲੇ ਮਾਸਕ ਵੀ ਬਰਾਮਦ ਹੋਏ ਹਨ ਅਤੇ ਇਨ੍ਹਾਂ ਕੋਲੋਂ ਤਕਰੀਬਨ 50 ਹਜ਼ਾਰ ਦੇ ਕਰੀਬ ਨਕਦੀ ਬਰਾਮਦ ਕੀਤੀ ਗਈ ਹੈ। ਜੁਆਇੰਟ ਕਮਿਸ਼ਨਰ ਰੂਰਲ ਸਚਿਨ ਗੁਪਤਾ ਨੇ ਵੀ ਦੱਸਿਆ ਕਿ ਹੁਣ ਤੱਕ ਇਨ੍ਹਾਂ ਨੇ ਪੰਜ ਵਾਰਦਾਤਾਂ ਕਬੂਲੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਇਨ੍ਹਾਂ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ, ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਇਨ੍ਹਾਂ ਪਾਸੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਬਠਿੰਡਾ ’ਚ ਕੋਰੋਨਾ ਨੇ ਉਜਾੜਿਆ ਇਕ ਹੋਰ ਪਰਿਵਾਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜ਼ੀਰਾ ’ਚ ਵਾਪਰਿਆ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਣ ਦੋ ਬੱਚਿਆਂ ਦੇ ਪਿਤਾ ਦੀ ਮੌਤ
NEXT STORY