ਟਾਂਡਾ (ਜਸਵਿੰਦਰ) : ਪੰਜਾਬ ਅੰਦਰ ਚੱਲ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ ਪਾਉਣ ਲਈ ਜਿੱਥੇ ਪੁਲਸ ਪ੍ਰਸ਼ਾਸਨ ਵਲੋਂ ਲੋਕਾਂ ਦੇ ਸਹਿਯੋਗ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਹੀ ਵੱਖ-ਵੱਖ ਜਥੇਬੰਦੀਆਂ ਵਲੋਂ ਵੀ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਸ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਅੱਜ ਇਸ ਲੜੀ ਦੇ ਚਲਦਿਆਂ ਸ਼ਹੀਦ ਉਧਮ ਸਿੰਘ ਵੈਲਫੇਅਰ ਸੁਸਾਇਟੀ ਰਜਿ. ਰਾਇਲ ਕਰੇਜ ਦਸਤਾਰ ਐਕਡਮੀ ਅੱਡਾ ਸਰਾਂ, ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜਦੀਵਾਲਾ, ਅਕਾਲ ਵੈਲਫੇਅਰ ਸੁਸਾਇਟੀ ਖੱਖ ਵਲੋ ਸਥਾਨਕ ਡੀ. ਐੱਸ. ਪੀ. ਹਰਪਰੀਤ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ। ਉਪਰੋਕਤ ਸੁਸਾਇਟੀਆਂ ਵਲੋਂ ਨਸ਼ੇ ਦੇ ਤਸਕਰਾਂ ਖਿਲਾਫ ਵੱਡੇ ਪੱਧਰ 'ਤੇ ਕਾਰਵਾਈ ਕਰਨ ਅਤੇ ਨਸ਼ੇ ਦੀ ਗ੍ਰਿਫਤ ਵਿਚ ਆਏ ਨੌਜਵਾਨਾਂ ਨੂੰ ਇਸ 'ਚੋਂ ਬਾਹਰ ਕੱਢਣ ਦੀ ਅਪੀਲ ਕੀਤੀ।
5 ਮਰਲੇ ਤੋਂ ਘੱਟ ਮਕਾਨ ਮਾਲਕਾਂ ਨੂੰ ਨਹੀਂ ਦੇਣੇ ਪੈਣਗੇ ਪਾਣੀ ਅਤੇ ਸੀਵਰੇਜ ਦੇ ਬਿੱਲ
NEXT STORY