ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਥਾਣਾ ਚੜਿੱਕ ਪੁਲਸ ਨੇ ਇਕ ਲੜਕੇ ਨੂੰ ਕਾਬੂ ਕਰਕੇ ਉਸ ਕੋਲੋਂ 32 ਬੋਰ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਚੜਿੱਕ ਦੇ ਮੁੱਖ ਅਫਸਰ ਜਨਕਰਾਜ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਪੁਲ ਨਹਿਰ ਕੱਚਾ ਰਸਤਾ ਚੜਿੱਕ ਦੇ ਕੋਲ ਜਾ ਰਹੇ ਸੀ ਤਾਂ ਨਾਕਾਬੰਦੀ ਦੌਰਾਨ ਸ਼ੱਕ ਦੇ ਅਧਾਰ ’ਤੇ ਗੁਰਤੇਜ ਸਿੰਘ ਉਰਫ ਜੋਨੀ ਨਿਵਾਸੀ ਪਿੰਡ ਲਧਾਈਕੇ ਨੂੰ ਰੋਕਿਆ ਅਤੇ ਤਲਾਸ਼ੀ ਲੈਣ’ਤੇ ਉਸ ਕੋਲੋਂ ਇਕ ਦੇਸੀ ਪਿਸਤੋਲ 32 ਬੋਰ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਪੁਲਸ ਨੇ ਉਕਤ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਚ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਜਨਕ ਰਾਜ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਇਹ ਜਾਨਣ ਦਾ ਯਤਨ ਕਰ ਰਹੀ ਹੈ ਕਿ ਉਕਤ ਅਸਲਾ ਉਹ ਕਿੱਥੋਂ ਲੈਕੇ ਆਇਆ ਸੀ ਅਤੇ ਇਸ ਦਾ ਮਕਸਦ ਕੀ ਹੈ।
ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁਕਾਈ ਸਹੁੰ
NEXT STORY