ਮੋਗਾ (ਕਸ਼ਿਸ਼ ਸਿੰਗਲਾ,ਆਜ਼ਾਦ) : ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਸ ਵੱਲੋਂ ਬੀਤੀ ਰਾਤ ਕਾਬੂ ਕੀਤੇ ਗਏ ਤਿੰਨ ਕਥਿਤ ਗੈਂਗਸਟਰਾਂ ਰੌਸ਼ਨਦੀਪ ਸਿੰਘ ਨਿਵਾਸੀ ਹਕੂਮਤਵਾਲਾ ਫਿਰੋਜ਼ਪੁਰ, ਅਕਾਸ਼ਦੀਪ ਸਿੰਘ ਨਿਵਾਸੀ ਪਿੰਡ ਭੰਗਾਲੀ ਫਿਰੋਜ਼ਪੁਰ ਅਤੇ ਗੁਰਜੰਟ ਸਿੰਘ ਨਿਵਾਸੀ ਪਿੰਡ ਖਿਆਲਾਂ ਕਲਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਅਸਲੇ ਅਤੇ ਨਕਦੀ ਸਮੇਤ ਕਾਬੂ ਕੀਤਾ ਸੀ। ਅੱਜ ਜਦੋਂ ਪੁਲਸ ਪਾਰਟੀ ਗੁਰਜੰਟ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਅਸਲੇ ਦੀ ਬਰਾਮਦਗੀ ਲਈ ਉਨ੍ਹਾਂ ਨੂੰ ਕੋਟਕਪੂਰਾ ਬਾਈਪਾਸ ’ਤੇ ਸਥਿਤ ਸਾਈਂਧਾਮ ਮੰਦਿਰ ਕੋਲ ਉਨ੍ਹਾਂ ਦੇ ਲੁਕਣ ਵਾਲੇ ਠਿਕਾਣੇ ’ਤੇ ਲੈ ਕੇ ਗਈ ਤਾਂ ਗੁਰਜੰਟ ਸਿੰਘ ਅਤੇ ਉਸ ਦੇ ਸਾਥੀਆਂ ਨੇ ਪੁਲਸ ਹਿਰਾਸਤ ਵਿਚੋਂ ਭੱਜਣ ਦਾ ਯਤਨ ਕਰਦਿਆਂ ਗੁਰਜੰਟ ਸਿੰਘ ਵੱਲੋਂ ਪੁਲਸ ਪਾਰਟੀ 'ਤੇ ਗੋਲੀ ਚਲਾ ਦਿੱਤੀ, ਜਿਸ ’ਤੇ ਫੋਕਲ ਪੁਆਇੰਟ ਪੁਲਸ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਵੱਲੋਂ ਹਵਾਈ ਫਾਇਰ ਕੀਤੇ ਗਏ ਤਾਂ ਗੋਲੀ ਲੱਗਣ ਕਾਰਣ ਗੁਰਜੰਟ ਸਿੰਘ ਜ਼ਖਮੀ ਹੋ ਗਿਆ, ਜਦਕਿ ਉਸਦਾ ਸਾਥੀ ਰੌਸ਼ਨਦੀਪ ਭੱਜਣ ਸਮੇਂ ਡਿੱਗ ਕੇ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਪੁਲਸ ਪਾਰਟੀ ਨੇ ਤੁਰੰਤ ਕਾਬੂ ਕਰ ਲਿਆ ਅਤੇ ਪੁਲਸ ਨੇ ਉਨ੍ਹਾਂ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਝਟਕਾ, ਨਵੀਂ ਮੁਸੀਬਤ ਖੜ੍ਹੀ ਹੋਈ
ਐੱਸ. ਪੀ. ਆਈ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਜਦੋਂ ਫੋਕਲ ਪੁਆਇੰਟ ਪੁਲਸ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਕੋਟਕਪੂਰਾ ਬਾਈਪਾਸ ’ਤੇ ਸਾਈਂਧਾਮ ਮੰਦਰ ਦੇ ਨੇੜੇ ਤਿੰਨ ਸ਼ੱਕੀ ਵਿਅਕਤੀ ਰੌਸ਼ਨਦੀਪ ਸਿੰਘ ਨਿਵਾਸੀ ਹਕੂਮਤਵਾਲਾ ਫਿਰੋਜ਼ਪੁਰ, ਅਕਾਸ਼ਦੀਪ ਸਿੰਘ ਨਿਵਾਸੀ ਪਿੰਡ ਭੰਗਾਲੀ ਫਿਰੋਜ਼ਪੁਰ ਅਤੇ ਗੁਰਜੰਟ ਸਿੰਘ ਨਿਵਾਸੀ ਪਿੰਡ ਖਿਆਲਾਂ ਕਲਾਂ ਜੋ ਗੈਂਗਸਟਰ ਅਤੇ ਸਮੱਗਲਰ ਲੱਗਦੇ ਹਨ, ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਅਤੇ ਭਾਰੀ ਮਾਤਰਾ ਵਿਚ ਨਕਦੀ ਹੈ। ਅੱਜ ਰਣਦੀਪ ਸਿੰਘ ਦੇ ਘਰ ਬੈਠੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹਨ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਸਾਰੇ ਕਾਬੂ ਆ ਸਕਦੇ ਹਨ, ਜਿਸ ’ਤੇ ਡੀ. ਐੱਸ. ਪੀ. ਰਵਿੰਦਰ ਸਿੰਘ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਦਲਜੀਤ ਸਿੰਘ, ਥਾਣਾ ਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਤਾਪ ਸਿੰਘ ਅਤੇ ਫੋਕਲ ਪੁਆਇੰਟ ਚੌਕੀ ਇੰਚਾਰਜ ਮੋਹਕਮ ਸਿੰਘ ਵੱਲੋਂ ਦੱਸੀ ਗਈ ਜਗ੍ਹਾ ’ਤੇ ਜਗ੍ਹਾ ਨੂੰ ਘੇਰ ਲਿਆ ਅਤੇ ਤਿੰਨਾਂ ਗੈਂਗਸਟਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਦੋ ਪਿਸਤੋਲ, 15 ਕਾਰਤੂਸ ਅਤੇ 9 ਲੱਖ ਰੁਪਏ ਨਕਦੀ ਬਰਾਮਦ ਹੋਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ
ਪੁਲਸ ਨੇ ਉਨ੍ਹਾਂ ਦੀ ਕਾਰ ਨੂੰ ਵੀ ਕਬਜ਼ੇ ਵਿਚ ਲੈ ਲਿਆ, ਜਿਨ੍ਹਾਂ ਖ਼ਿਲਾਫ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਨੇ ਕਿਹਾ ਕਿ ਅੱਜ ਜਦੋਂ ਪੁੱਛ-ਗਿੱਛ ਦੌਰਾਨ ਪੁਲਸ ਪਾਰਟੀ ਉਨ੍ਹਾਂ ਨੂੰ ਸਾਈਂਧਾਮ ਮੰਦਿਰ ਕੋਲ ਲੈ ਕੇ ਗਈ ਤਾਂ ਉਨ੍ਹਾਂ ਨੇ ਭੱਜਣ ਦਾ ਯਤਨ ਕੀਤਾ ਅਤੇ ਗੁਰਜੰਟ ਸਿੰਘ ਨੇ ਪੁਲਸ ’ਤੇ ਗੋਲੀ ਚਲਾ ਦਿੱਤੀ ਅਤੇ ਪੁਲਸ ਪਾਰਟੀ ਵੱਲੋਂ ਚਲਾਈ ਗੋਲੀ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਨੇ ਉਸ ਕੋਲੋਂ ਇਕ ਪਿਸਤੋਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਕਥਿਤ ਗੈਂਗਸਟਰ ਪਹਿਲਾਂ ਵੀ ਕਈ ਵਾਰ ਇਸ ਜਗ੍ਹਾ ’ਤੇ ਰੁਕੇ ਸਨ ਅਤੇ ਗੁਰਜੰਟ ਸਿੰਘ ਅਜਨਾਲਾ ਦੇ ਦੀਪੂ ਸਰਕਾਰੀਆ ਮਡਰ ਕੇਸ ਵਿਚ ਸ਼ਾਮਲ ਸੀ ਅਤੇ ਉਹ ਡੋਨੀ ਬਾਲ ਜੋ ਮਾਂਝੇ ਦਾ ਗੈਂਗਸਟਰ ਹੈ, ਦਾ ਕਰਿੰਦਾ ਹੈ ਅਤੇ ਉਸ ਦੇ ਕਹਿਣ ’ਤੇ ਹੀ ਕੰਮ ਕਰਦਾ ਹੈ, ਉਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਗੁਰਜੰਟ ਸਿੰਘ, ਰੌਸ਼ਨਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਨਾਲ ਮਿਲਾ ਕੇ ਇਸ ਇਲਾਕੇ ਵਿਚ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਆਇਆ ਸੀ। ਐੱਸ. ਪੀ. ਆਈ. ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਬਰਾਮਦ ਨਕਦੀ ਡਰੱਗ ਮਨੀ ਜਾਪਦੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਗੁਰਜੰਟ ਸਿੰਘ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਥਿਤ ਮੁਲਜ਼ਮਾਂ ਕੋਲੋਂ ਪੁੱਛ-ਗਿੱਛ ਦੌਰਾਨ ਹੋਰ ਵੀ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮਾਝੇ ਵਾਲਿਆਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ, ਸ਼ੁਰੂ ਹੋ ਰਿਹਾ ਇਹ ਵੱਡਾ ਪ੍ਰਾਜੈਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਿਟਾਇਰਡ ਕਰਨਲ ਨੂੰ ਡਿਜੀਟਲ ਅਰੈਸਟ ਕਰ ਕੇ 3 ਕਰੋੜ ਠੱਗਣ ਵਾਲੇ 2 ਕਾਬੂ
NEXT STORY