ਬਠਿੰਡਾ (ਸੁਖਵਿੰਦਰ) - ਜ਼ਿਲਾ ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਮੋਟਰਸਾਈਕਲ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਕੀਮਤ 6:30 ਲੱਖ ਦੱਸੀ ਜਾ ਰਹੀ ਹੈ। ਪੁਲਸ ਨੇ ਦੋਸ਼ੀਆਂ ਖਿਲਾਫ਼ ਥਾਣਾ ਸਿਵਲ ਲਾਈਨ 'ਚ ਮਾਮਲਾ ਦਰਜ ਕੀਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. (ਇੰਨਵੈਸਟੀਗੇਸ਼ਨ) ਸਵਰਨ ਸਿੰਘ ਖੰਨਾ ਨੇ ਦੱਸਿਆ ਕਿ ਸ਼ਹਿਰ 'ਚ ਹੋ ਰਹੀਆ ਵਾਹਨਾਂ ਦੀਆਂ ਚੋਰੀਆਂ ਨੂੰ ਦੇਖਦੇ ਹੋਏ ਐੱਸ. ਐੱਸ. ਪੀ. ਦੇ ਨਿਰਦੇਸ਼ਾਂ 'ਤੇ ਡੀ. ਐੱਸ. ਪੀ.(ਡੀ) ਕਰਨਸ਼ੇਰ ਸਿੰਘ ਅਤੇ ਸੀ. ਆਈ. ਏ. ਇੰਚਾਰਜ਼ ਹਰਬੰਸ ਸਿੰਘ ਦੀ ਦੇਖਰੇਖ 'ਚ ਇਕ ਟੀਮ ਦਾ ਗਠਨ ਕੀਤਾ ਸੀ। ਉਕਤ ਟੀਮ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸੀ. ਆਈ. ਏ .ਸਟਾਫ਼ ਦੇ ਸਬ ਇੰਸਪੈਕਟਰ ਜਗਰੂਪ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਜਸ਼ਨਦੀਪ ਸਿੰਘ ਉਰਫ਼ ਨਿੱਕਾ, ਅਮਰਿੰਦਰ ਸਿੰਘ ਉਰਫ਼ ਨਿੱਕੀ ਅਤੇ ਬਲਕਾਰ ਸਿੰਘ ਉਰਫ਼ ਰਿੰਕੂ ਵਾਸੀ ਭਗਤਾ ਭਾਈਕਾ ਨੇ ਮਿਲਕੇ ਇਕ ਗਿਰੋਹ ਬਣਾਇਆ ਹੋਇਆ ਹੈ ਜੋਂ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ 'ਚੋਂ ਮੋਟਰਸਾਈਕਲ ਚੋਰੀ ਕਰਦਾ ਹੈ। ਉਕਤ ਦੋਸ਼ੀ ਚੋਰੀ ਕੀਤੇ ਗਏ ਮੋਟਰਸਾਈਕਲ ਖੁਦ ਵੀ ਵਰਤਦਾ ਹੈ ਅਤੇ ਹੋਰ ਮੋਟਰਸਾਈਕਲਾਂ ਨੂੰ ਅੱਗੇ ਵੇਚ ਦਿੰਦਾ ਹੈ। ਉਨ੍ਹਾਂ ਸੂਚਨਾ ਮਿਲੀ ਕੇ ਉਕਤ ਲੋਕ ਬਿੱਗ ਸਿਨੇਮਾ ਨਜ਼ਦੀਕ ਮੋਟਰਸਾਈਕਲ ਚੋਰੀ ਕਰਨ ਦੀ ਫਿਰਾਕ 'ਚ ਹਨ। ਪੁਲਸ ਨੇ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰਕੇ ਉਕਤ ਤਿੰਨਾ ਮੁਲਜਮਾਂ ਨੂੰ 2 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਚੋਰੀ ਕੀਤੇ 12 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਇਸ ਤੋਂ ਬਾਅਦ ਹੋਰ ਪੁੱਛਗਿੱਛ ਕੀਤੀ ਜਾਵੇਗੀ ਜਿਨ੍ਹਾਂ 'ਚ ਚੋਰੀ ਦੀਆ ਵਾਰਦਾਤਾਂ ਦਾ ਖੁਲਾਸਾ ਹੋ ਸਕਦਾ ਹੈ।
ਸਤਲੁਜ ਦਰਿਆ 'ਚ ਕਿਸਾਨ ਦੀ ਝੋਨੇ ਨਾਲ ਭਰੀ ਟਰੈਕਟਰ-ਟਰਾਲੀ ਕਿਸ਼ਤੀ ਸਮੇਤ ਡੁੱਬੀ
NEXT STORY