ਬਟਾਲਾ - ਥਾਣਾ ਸਦਰ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਕੋਲੋਂ ਨਗਦੀ ਤੇ ਦਸਤਾਵੇਜ਼ ਖੋਹ ਕੇ ਫਰਾਰ ਹੋਣ ਵਾਲੇ ਲੁਟੇਰਿਆਂ 'ਚੋਂ ਇਕ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਏ. ਐੱਸ. ਆਈ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਦਰ ਪੁਲਸ ਨੂੰ ਧਰਮ ਸਿੰਘ ਪੁੱਤਰ ਬਚਨ ਸਿੰਘ ਵਾਸੀ ਉਦੋਕੇ ਥਾਣਾ ਮੱਤੇਵਾਲ ਨੇ ਜਾਣਕਾਰੀ ਦਿੱਤੀ ਕਿ ਉਹ ਬੀਤੀ ਕੱਲ ਸਵੇਰੇ ਸਾਢੇ 11 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਟਾਲਾ ਆ ਰਿਹਾ ਸੀ। ਜਦੋਂ ਉਹ ਪਿੰਡ ਤਲਵੰਡੀ ਬਖਤਾ ਨੇੜੇ ਪਹੁੰਚਿਆ ਤਾਂ ਇਕ ਬੁਲੇਟ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ 'ਤੇ ਦਾਤਰ ਨਾਲ ਵਾਰ ਕਰਕੇ 15000 ਰੁਪਏ ਨਕ ਦੀ, ਇਕ ਆਧਾਰ ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫਰਾਰ ਹੋ ਗਏ ਤਾਂ ਬੁਲੇਟ ਮੋਟਰਸਾਈਕਲ ਚਲਾਉਣ ਵਾਲੇ ਲੁਟੇਰੇ ਦਾ ਆਧਾਰ ਡਿੱਗ ਪਿਆ ਅਤੇ ਆਧਾਰ ਕਾਰਡ ਦੇ ਆਧਾਰ 'ਤੇ ਕਥਿਤ ਦੋਸ਼ੀ ਬਲਵਿੰਦਰ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਮਰੜੀ ਖੁਰਦ ਥਾਣਾ ਮਜੀਠਾ ਨੂੰ ਗ੍ਰਿਫਤਾਰ ਕਰਕੇ ਥਾਣੇ ਲਿਆਂਦਾ ਗਿਆ ਅਤੇ ਇਸ ਕੋਲੋਂ ਲੁੱਟੀ ਹੋਈ ਨਕਦੀ 'ਚੋਂ 5000 ਰੁਪਏ ਬਰਾਮਦ ਕਰਨ ਦੇ ਨਾਲ-ਨਾਲ ਬੁਲੇਟ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ ਗਿਆ ਹੈ। ਏ. ਐੱਸ. ਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਕਤ ਲੁਟੇਰੇ ਤੇ ਇਸ ਦੇ ਦੋ ਹੋਰ ਸਾਥੀਆਂ ਵਿਰੁੱਧ ਬਣਦੀ ਧਾਰਾ ਹੇਠ ਥਾਣਾ ਸਦਰ 'ਚ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।
ਸਿੱਖਿਆ ਪ੍ਰੋਵਾਈਡਰ 13 ਨੂੰ ਕਰੇਗੀ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ
NEXT STORY