ਦੇਵੀਗੜ੍ਹ (ਨੌਗਾਵਾਂ) : ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਡੀ.ਜੀ.ਪੀ. ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਵਰੁਣ ਸ਼ਰਮਾ ਐੱਸ.ਐੱਸ.ਪੀ. ਪਟਿਆਲਾ ਅਤੇ ਗੁਰਪ੍ਰਤਾਪ ਸਿੰਘ ਡੀ.ਐੱਸ.ਪੀ. ਦਿਹਾਤੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਜ਼ੁਲਕਾਂ ਦੀ ਨਿਗਰਾਨੀ ਹੇਠ ਥਾਣਾ ਜੁਲਕਾਂ ਦੀ ਪੁਲਸ ਨੂੰ ਉਸ ਸਮੇਂ ਕਾਮਯਾਬੀ ਹਾਸਲ ਹੋਈ ਜਦੋਂ ਪੁਲਸ ਨੇ ਇੱਕ ਪਿੰਡ ਛਾਪਾ ਮਾਰ ਕੇ ਦੋ ਵਿਅਕਤੀਆਂ ਨੂੰ 52 ਕਿੱਲੋ ਭੁੱਕੀ ਚੂਰਾ ਸਮੇਤ ਗ੍ਰਿਫਤਾਰ ਕਰ ਲਿਆ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਜੁਲਕਾਂ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਅਤੇ ਨਿਸ਼ਾਨ ਸਿੰਘ ਚੌਕੀ ਇੰਚਾਰਜ ਰੋਹੜ ਜਗੀਰ ਆਪਣੀ ਪੁਲਸ ਪਾਰਟੀ ਨਾਲ ਪਿੰਡ ਦੁੱਧਨ ਗੁਜਰਾਂ ਵਿਖੇ ਨਾਕਾ ਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਪਿੰਡ ਦੁਧਨ ਗੁੱਜਰਾਂ ਸਾਈਡ ਤੋਂ ਕਾਰ ਨੰਬਰ ਪੀ.ਬੀ. 13 ਬੀ.ਐਨ.-0567 ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਗੱਡੀ ਵਿਚੋਂ 52 ਕਿੱਲੋ ਭੁੱਕੀ ਚੂਰਾ ਬਰਾਮਦ ਹੋਈ। ਲਖਵਿੰਦਰ ਸਿੰਘ ਉਰਫ ਹੀਰਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਖਤੋਲੀ ਅਤੇ ਸਰਬਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰਾਮਪੁਰ ਪੀਪਰੀਆ ਥਾਣਾ ਮੰਗੋਲੀ ਜ਼ਿਲ੍ਹਾ ਅਸ਼ੋਕ ਨਗਰ ਮੱਧ ਪ੍ਰਦੇਸ਼ ਥਾਣਾ ਜੁਲਕਾਂ ਦੀ ਪੁਲਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਵਿਰੁੱਧ ਧਾਰਾ 15/61/85 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਵਜੋਤ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ ਦੇ ਸੰਕੇਤ, ਹਾਈਕਮਾਂਡ ਕੋਲ ਪਹੁੰਚੀ ਸਾਰੀ ਰਿਪੋਰਟ
NEXT STORY