ਅਬੋਹਰ (ਰਹੇਜਾ) : ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਅਫੀਮ ਅਤੇ ਚੂਰਾ ਪੋਸਤ ਸਣੇ 3 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ। ਐਂਟੀ ਨਾਰਕੋਟਿਕ ਸੈੱਲ ਦੇ ਸਬਇੰਸਪੈਕਟਰ ਰਮੇਸ਼ ਕੁਮਾਰ ਪੁਲਸ ਪਾਰਟੀ ਸਣੇ ਸ਼ੀ੍ਰਗੰਗਾਨਗਰ ਰੋੜ ਫੋਕਲ ਪੁਆਇੰਟ ਦੇ ਨੇੜੇ ਨਾਕੇ ਦੌਰਾਨ ਉਲਟ ਦਿਸ਼ਾ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਗੁਰਵੇਲ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਕਿਰਤੋਵਾਲ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ, ਜਿਸ ਖਿਲਾਫ ਥਾਣਾ ਨੰਬਰ 1 ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਸੇ ਤਰ੍ਹਾਂ ਸੀ. ਆਈ. ਏ. ਸਟਾਫ ਦੇ ਏ. ਐਸ. ਆਈ. ਸ਼ਰਮਜੀਤ ਸਿੰਘ ਪੁਲਸ ਪਾਰਟੀ ਸਣੇ ਗੋਬਿੰਦਗੜ੍ਹ ਟੀ-ਪੁਆਇੰਟ 'ਤੇ ਨਾਕੇ ਦੌਰਾਨ ਸਾਹਮਣਿਓਂ ਆ ਰਹੇ ਦੋ ਲੋਕਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 6 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਕਾਬੂ ਕੀਤੇ ਗਏ ਦੋਸ਼ਿਆ ਦੀ ਪਛਾਣ ਸਰਵਣ ਸਿੰਘ ਉਰਫ ਪੱਪੂ ਪੁੱਤਰ ਜੰਗੀਰ ਸਿੰਘ ਅਤੇ ਸੋਹਨ ਸਿੰਘ ਉਰਫ ਸੋਨੂੰ ਪੁੱਤਰ ਭਗਤ ਸਿੰਘ ਵਾਸੀ ਵਕੀਲਾ ਵਾਲਾ ਥਾਣਾ ਜ਼ੀਰਾ ਜ਼ਿਲਾ ਫਿਰੋਜ਼ਪੁਰ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਥਾਣਾ ਸਦਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਜੇਕਰ ਤੁਹਾਡਾ ਵੀ ਹੈ ਹੋਟਲ ਜਾਂ ਢਾਬਾ ਤਾਂ ਜ਼ਰੂਰ ਪੜ੍ਹੋ ਇਹ ਖਬਰ
NEXT STORY