ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਹੀਰਾਂ ਵਾਲੀ ਦੇ ਨੇੜੇ ਇਕ ਵਿਅਕਤੀ ਨੂੰ 10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏ.ਐੱਸ.ਆਈ. ਹਰਬੰਸ ਸਿੰਘ ਐਂਟੀ ਨਾਰਕੋਟਿਕ ਸੈੱਲ ਫਾਜ਼ਿਲਕਾ 23 ਅਕਤੂਬਰ 2017 ਨੂੰ ਸ਼ਾਮ ਲਗਭਗ 7.30 ਵਜੇ ਜਦੋਂ ਪੁਲਸ ਪਾਰਟੀ ਨਾਲ ਦੌਰਾਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਹੀਰਾਂ ਵਾਲੀ ਦੇ ਨੇੜੇ ਮੌਜੂਦ ਸਨ ਤਾਂ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ।
ਉਕਤ ਦੀ ਪਛਾਣ ਕਸ਼ਮੀਰ ਸਿੰਘ ਵਾਸੀ ਪਿੰਡ ਖਾਰਾ ਸਿੰਘ ਵਾਲਾ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੀ. ਐੱਸ. ਯੂ. ਦੀ ਅਗਵਾਈ 'ਚ ਵਿਦਿਆਰਥੀਆਂ ਕੀਤਾ ਕਾਲਜ 'ਚ ਰੋਸ ਪ੍ਰਦਰਸ਼ਨ
NEXT STORY