ਫਿਰੋਜ਼ਪੁਰ (ਕੁਮਾਰ): ਇਕ ਪਾਸੇ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੂਜੇ ਪਾਸੇ ਗੈਰ-ਕਾਨੂੰਨੀ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਆਪਣਾ ਕੰਮ ਬੜੀ ਤੇਜ਼ੀ ਨਾਲ ਚਲਾ ਰਹੇ ਹਨ। ਇਸ ਧੰਦੇ ਨੂੰ ਰੋਕਣ ਦੇ ਲਈ ਅੱਜ ਫਿਰੋਜ਼ਪੁਰ ਪੁਲਸ ਨੇ ਡੀ.ਐੱਸ.ਪੀ. ਕੇਸਰ ਸਿੰਘ ਦੀ ਅਗਵਾਈ 'ਚ ਸਤਲੁਜ ਦਆਿ ਦੇ ਨੇੜੇ ਫਿਰੋਜ਼ਪੁਰ ਦੇ ਸੀਮਾਵਰਤੀ ਪਿੰਡ ਅਲੀ ਦੇ 'ਚ ਰੇਡ ਕੀਤੀ ਗਈ ਅਤੇ ਰੇਡ ਦੌਰਾਨ ਪੁਲਸ ਨੇ ਭਾਰੀ ਮਾਤਰਾ 'ਚ ਲਾਹਨ ਅਤੇ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ ਕੀਤੀ ਸਕਾਲਰਸ਼ਿਪ ਘਪਲੇ 'ਚ ਸੀ.ਬੀ.ਆਈ. ਜਾਂਚ ਦੀ ਮੰਗ
ਇਹ ਵੀ ਪੜ੍ਹੋ: ਜੇਕਰ ਕੈਪਟਨ ਅਮਰਿੰਦਰ ਸਿੰਘ ਤੋਂ ਸਥਿਤੀ ਨਹੀਂ ਸੰਭਾਲੀ ਜਾਂਦੀ ਤਾਂ ਅਸਤੀਫ਼ਾ ਦੇਣ: ਸੁਖਬੀਰ ਬਾਦਲ
ਡੀ.ਐੱਸ.ਪੀ. ਕੇਸਰ ਸਿੰਘ ਨੇ ਆਯੋਜਿਤ ਪੱਤਰਕਾਰ ਸੰਮੇਲਨ 'ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸਤਲੁਜ ਦਰਿਆ ਦੇ ਨਾਲ ਲੱਗਦੇ ਸੀਮਾਵਰਤੀ ਪਿੰਡ ਅਲੀ 'ਚ ਐਕਸਾਇਜ਼ ਵਿਭਾਗ ਦੀ ਟੀਮ ਸਮੇਤ ਕਰੀਬ 80 ਪੁਲਸ ਕਰਮਚਾਰੀਆਂ ਵਲੋਂ ਰੇਡ ਕੀਤੀ ਗਈ ਅਤੇ ਇਸ ਰੇਡ ਦੌਰਾਨ ਪੁਲਸ ਨੂੰ 25 ਤਰਪਾਲਾਂ, ਜਿਸ 'ਚ ਕਰੀਬ 55 ਤੋਂ ਲੈ ਕੇ 60 ਹਜ਼ਾਰ ਲੀਟਰ ਲਾਹਨ ਅਤੇ ਤਿੰਨ ਵੱਡੀਆਂ ਟਿਊਬਾਂ ਜਿਨ੍ਹਾਂ 'ਚ ਕਰੀਬ 600 ਬੋਤਲਾਂ ਗੈਰ-ਕਾਨੂੰਨੀ ਸ਼ਰਾਬ ਮਿਲੀ। ਉਨ੍ਹਾਂ ਨੇ ਦੱਸਿਆ ਕਿ ਪੁਲਸ ਕਰਮਚਾਰੀਆਂ ਵਲੋਂ ਗੈਰ ਕਾਨੂੰਨੀ ਸ਼ਰਾਬ ਅਤੇ ਲਾਹਨ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਦੱਸਿਆ ਕਿ ਗੈਰ-ਕਾਨੂੰਨੀ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਪੁਲਸ ਨੂੰ ਦੇਖ ਕੇ ਫਰਾਰ ਹੋ ਗਏ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਰਈਸ ਇਲਾਕਿਆਂ 'ਚ ਚੋਰੀਆਂ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ, ਇਨ੍ਹਾਂ ਵਾਰਦਾਤਾਂ ਨੂੰ ਦਿੱਤਾ ਸੀ ਅੰਜਾਮ
NEXT STORY