ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ) : ਅੱਜ ਦੁਪਹਿਰ ਨੂੰ ਪੁਲਸ ਪ੍ਰਸ਼ਾਸਨ ਨੂੰ ਚਕਮਾ ਦੇ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਜੁੜੇ ਅਨੇਕਾਂ ਕਿਸਾਨ ਰੇਲਵੇ ਫਲਾਈ ਓਵਰ ਬ੍ਰਿਜ ਹੇਠਾਂ ਰੇਲਵੇ ਟਰੈਕ 'ਤੇ ਆ ਕੇ ਬੈਠ ਗਏ। ਦੱਸਣਯੋਗ ਹੈ ਕਿ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਿਜਲੀ ਦੇ ਨਿੱਜੀਕਰਨ ਦੇ ਵਿਰੋਧ ਵਿਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ ਜਿਸ ਦੇ ਮੱਦੇਨਜ਼ਰ ਪੁਲਸ ਵੱਲੋਂ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੀ ਫੜੋ-ਫੜੀ ਕੀਤੀ ਜਾ ਰਹੀ ਸੀ ਜਿਸ ਦੇ ਤਹਿਤ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾਂ ਨੂੰ ਨਜ਼ਰਬੰਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬੀਆਂ ਵੱਲ ਤੇਜ਼ੀ ਨਾਲ ਵੱਧ ਰਿਹਾ ਖ਼ਤਰਾ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
ਇਸ ਦੌਰਾਨ ਕਿਸਾਨ ਜਥੇਬੰਦੀ ਦੇ ਕਾਰਕੁੰਨ ਪੁਲਸ ਦੀਆਂ ਅੱਖਾਂ ਤੋਂ ਬਚਦੇ ਹੋਏ ਅੱਜ ਦੁਪਹਿਰ ਰੇਲਵੇ ਟਰੈਕ 'ਤੇ ਪਹੁੰਚਣ ਵਿਚ ਸਫਲ ਹੋ ਗਏ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੌਕੇ 'ਤੇ ਪਹੁੰਚੇ ਐੱਸਐੱਚਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੀ ਟੀਮ ਨੇ ਕਿਸਾਨਾਂ ਨੂੰ ਖਦੇੜਦੇ ਹੋਏ ਰੇਲਵੇ ਟਰੈਕ ਕਲੀਅਰ ਕਰਵਾਇਆ। ਇਸ ਦੌਰਾਨ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਹੈਰਾਨੀਜਨਕ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੂਜੇ ਦਿਨ ਵੀ ਇੰਡੀਗੋ ਦੀਆਂ ਉਡਾਣਾਂ ਹੋਈਆਂ ਲੇਟ, ਕਿਰਾਏ 'ਚ ਦੁੱਗਣਾ ਵਾਧਾ
NEXT STORY