ਲੁਧਿਆਣਾ, (ਅਨਿਲ)- ਥਾਣਾ ਮੇਹਰਬਾਨ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ਸਬੰਧੀ ਮਿਲੀ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਰੇਤ ਨਾਲ ਭਰੀਆਂ 4 ਟਰੈਕਟਰ-ਟਰਾਲੀਆਂ ਨੂੰ ਕਬਜ਼ੇ ’ਚ ਲੈ ਕੇ 1 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਹੋਰ 4 ਫਰਾਰ ਹੋ ਗਏ।
ਥਾਣਾ ਇੰਚਾਰਜ ਦਵਿੰਦਰ ਸ਼ਰਮਾ ਨੇ ਦੱਸਿਆ ਕਿ ਪਿੰਡ ਚੂਹਡ਼ਵਾਲ ’ਚ ਸਤਲੁਜ ਦਰਿਆ ’ਚ ਰੇਤ ਦੀ ਨਾਜਾਇਜ਼ ਮਾਈਨਿੰਗ ਸਬੰਧੀ ਮਿਲੀ ਸੂਚਨਾ ’ਤੇ ਥਾਣੇਦਾਰ ਜਗੀਰ ਦੀ ਅਗਵਾਈ ’ਚ ਪੁਲਸ ਟੀਮ ਨੂੰ ਰੇਡ ਕਰਨ ਭੇਜਿਆ ਗਿਆ। ਟੀਮ ਨੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਇਕ ਦੋਸ਼ੀ ਜਤਿੰਦਰ ਸਿੰਘ ਨਿਵਾਸੀ ਚੂਹਡ਼ਵਾਲ ਨੂੰ ਗ੍ਰਿਫਤਾਰ ਕਰ ਲਿਆ, ਜਿਸ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਗਿਆ ਹੈ। ਉਸ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ
NEXT STORY