ਸੰਗਰੂਰ (ਬੇਦੀ) - ਸੰਗਰੂਰ ਐੱਸ. ਟੀ. ਐੱਫ ਟੀਮ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਸਮੈਕ ਬਰਾਮਦ ਕੀਤੀ ਹੈ।
ਐੱਸ. ਪੀ. ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਐੱਸ. ਟੀ. ਐੱਫ ਸੰਗਰੂਰ ਦੇ ਇੰਚਾਰਜ਼ ਰਵਿੰਦਰ ਭੱਲਾ ਦੀ ਅਗਵਾਈ 'ਚ ਟੀਮ ਵੱਲੋਂ ਸ਼ੱਕੀ ਵਿਕਤੀਆਂ ਦੀ ਚੈਕਿੰਗ ਦੌਰਾਨ ਟੀ-ਪੁਆਇੰਟ ਬਾਲੀਆਂ ਬਾਹੱਦ ਪਿੰਡ ਨਾਈਵਾਲਾ ਮੌਜੂਦ ਸਨ ਤਾਂ ਦੋ ਵਿਅਕਤੀ ਇਕ ਐਕਟਿਵਾ ਸਕੂਟਰੀ ਤੇ ਸਵਾਰ ਹੋ ਕੇ ਪਿੰਡ ਨਾਈਵਾਲਾ ਵੱਲੋਂ ਆਏ ਜਿਨ੍ਹਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਹ ਸਕੂਟਰੀ ਪਿਛੇ ਨੂੰ ਮੋੜਨ ਲੱਗੇ ਤਾਂ ਸਕੂਟਰੀ ਸਲਿੱਪ ਹੋ ਕੇ ਬੰਦ ਹੋ ਗਈ। ਪੁਲਸ ਨੇ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨਾਂ ਪਾਸੋਂ 10-10 ਗ੍ਰਾਮ ਸਮੈਕ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਦੋਵਾਂ ਵਿਅਕਤੀਆਂ ਦੀ ਸ਼ਨਾਖਤ ਡਿੰਪਲ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਮੰਗਵਾਲ ਅਤੇ ਗੁਰਦੀਪ ਸਿੰਘ ਪੁੱਤਰ ਬੀਰ ਸਿੰਘ ਵਾਸੀ ਮੰਗਵਾਲ ਵਜੋਂ ਹੋਈ ਹੈ। ਜਿਨ੍ਹਾਂ ਖਿਲਾਫ ਥਾਣਾ ਸਦਰ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ। ਦੋਵਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਵਿਆਹੁਤਾ ਨੇ ਗਲਤੀ ਨਾਲ ਨਿਗਲੀ ਜ਼ਹਿਰੀਲੀ ਦਵਾਈ, ਮੌਤ
NEXT STORY