ਅਬੋਹਰ (ਰਹੇਜਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਦਿੱਤੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਫ਼ਾਜ਼ਿਲਕਾ ਜ਼ਿਲ੍ਹੇ ਦੀ ਐੱਸ.ਐੱਸ.ਪੀ ਪ੍ਰਗਿਆ ਜੈਨ ਦੀ ਅਗਵਾਈ ਹੇਠ ਥਾਣਾ ਖੂਈਆਂ ਸਰਵਰ ਪੁਲਸ ਨੇ ਨਾਕੇ ਦੌਰਾਨ ਅਫੀਮ ਅਤੇ ਡਰੱਗ ਮਨੀ ਸਮੇਤ ਤਿੰਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਸੱਪਾਂਵਾਲੀ ਕੋਲ ਇੰਸਪੈਕਟਰ ਰਮਨ ਕੁਮਾਰ ਦੀ ਅਗਵਾਈ ਵਿਚ ਲੱਗੇ ਨਾਕੇ ਦੌਰਾਨ ਸਵਿੱਫਟ ਕਾਰ 'ਤੇ ਸਵਾਰ ਤਿੰਨ ਲੋਕਾਂ ਨੂੰ ਪੁੱਛਗਿੱਛ ਲਈ ਰੋਕਿਆ ਤਾਂ ਤਲਾਸ਼ੀ ਦੌਰਾਨ ਕਾਰ ਵਿਚੋਂ 66 ਕਿੱਲੋ ਅਫੀਮ ਅਤੇ 40 ਹਜ਼ਾਰ ਡਰੱਗ ਮਨੀ ਬਰਾਮਦ ਹੋਈ।
ਮੁੱਢਲੀ ਪੁੱਛਗਿੱਛ ਤੋਂ ਬਾਅਦ ਕਾਬੂ ਤਸਕਰ ਸੁਖਜਾਦ ਸਿੰਘ ‘ਯਾਦ’ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਦਲਮੀਰਖੇੜਾ, ਥਾਣਾ ਖੁਈਆਂ ਸਰਵਰ, ਤਰਸੇਮ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਪਿੰਡ ਸੁਰਜੀਤਪੁਰਾ, ਜ਼ਿਲ੍ਹਾ ਬਠਿੰਡਾ, ਜਗਰਾਜ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਧਰਮ ਸਿੰਘ ਵਾਲਾ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਸਮੱਗਲਰ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ 'ਚ ਲੱਗੇ ਹੋਏ ਸਨ। ਇਹ ਅਫੀਮ ਝਾਰਖੰਡ ਤੋਂ ਲੈ ਕੇ ਆਏ ਸਨ ਪੁਲਿਸ ਨੇ ਕਾਰ ਵੀ ਜਪਤ ਕਰ ਲਈ ਹੈ।
ਬਾਰਿਸ਼ ਮਗਰੋਂ ਲੁਧਿਆਣਾ 'ਚ ਬਣੇ ਹੜ੍ਹ ਵਰਗੇ ਹਾਲਾਤ, ਨਗਰ ਨਿਗਮ ਦੇ ਦਾਅਵਿਆਂ ਦੀ ਨਿਕਲੀ ਹਵਾ
NEXT STORY