ਮਾਛੀਵਾੜਾ (ਟੱਕਰ) : ਕੂੰਮਕਲਾਂ ਪੁਲਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ 'ਚ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੋਹਣ ਲਾਲ ਵਲੋਂ ਪੁਲਸ ਪਾਰਟੀ ਸਮੇਤ ਪਿੰਡ ਹੀਰਾਂ ਦੇ ਬੱਸ ਸਟੈਂਡ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਕਿ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਛੰਦੜਾਂ ਦਾ ਵਾਸੀ ਕਸ਼ਮੀਰ ਚੰਦ ਜੋ ਨਸ਼ਾ ਵੇਚਣ ਦਾ ਕੰਮ ਕਰਦਾ ਹੈ, ਉਹ ਅੱਜ ਵੀ ਨਸ਼ਾ ਵੇਚਣ ਲਈ ਪਿੰਡ ਹੀਰਾਂ ਤੋਂ ਪਿੰਡ ਬਰਵਾਲਾ ਵੱਲ ਜਾ ਰਿਹਾ ਹੈ। ਪੁਲਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਕਸ਼ਮੀਰ ਚੰਦ ਨੂੰ ਜਾਂਚ ਲਈ ਰੋਕਿਆ ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਪੁਲਸ ਵਲੋਂ ਕਥਿਤ ਦੋਸ਼ੀ ਕਸ਼ਮੀਰ ਚੰਦ ਨੂੰ ਗ੍ਰਿਫ਼ਤਾਰ ਕਰ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਦੂਸਰੇ ਮਾਮਲੇ 'ਚ ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਵਲੋਂ ਪਿੰਡ ਮਿਆਣੀ ਨੇੜੇ ਪੁਲਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਚੌਂਤਾ ਦਾ ਨਿਵਾਸੀ ਮੁਖਤਿਆਰ ਸਿੰਘ ਜੋ ਨਸ਼ਾ ਤਸਕਰੀ ਦਾ ਕਾਰੋਬਾਰ ਕਰਦਾ ਹੈ ਉਹ ਅੱਜ ਪਿੰਡ ਚੌਂਤਾ ਮਿਆਣੀ ਰੋਡ 'ਤੇ ਆਪਣੇ ਗ੍ਰਾਹਕਾਂ ਨੂੰ ਨਸ਼ਾ ਵੇਚਣ ਲਈ ਖੜਾ ਹੈ। ਪੁਲਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਮੁਖਤਿਆਰ ਸਿੰਘ ਨੂੰ ਜਾਂਚ ਲਈ ਰੋਕਿਆ ਤਾਂ ਉਸ ਕੋਲੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਮੁਖਤਿਆਰ ਸਿੰਘ ਨੂੰ ਕਾਬੂ ਕਰ ਉਸ ਉਪਰ ਮਾਮਲਾ ਦਰਜ ਕਰ ਲਿਆ ਹੈ।
ਤੀਸਰੇ ਮਾਮਲੇ 'ਚ ਕੂੰਮਕਲਾਂ ਥਾਣਾ ਦਾ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਕੂੰਮਕਲਾਂ ਅਨਾਜ ਮੰਡੀ ਨੇੜੇ ਨਾਕਾਬੰਦੀ ਕੀਤੀ ਗਈ ਅਤੇ ਇਕ ਵਿਅਕਤੀ ਨੂੰ ਜਾਂਚ ਲਈ ਰੋਕਿਆ ਗਿਆ ਜਿਸ ਤੋਂ 1 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਦੋਸ਼ੀ ਦੀ ਪਹਿਚਾਣ ਰਾਜੂ ਰਾਮ ਵਾਸੀ ਪਿੰਡ ਛੰਦੜਾਂ ਵਜੋਂ ਹੋਈ ਜਿਸ ਨੂੰ ਕਾਬੂ ਕਰਕੇ ਉਸ ਉਪਰ ਮਾਮਲਾ ਦਰਜ਼ ਕਰ ਲਿਆ ਗਿਆ ਹੈ।
'ਚਿੱਟੇ' ਦੀ ਲਪੇਟ 'ਚ ਆਏ ਨੌਜਵਾਨ ਨੂੰ ਪਰਿਵਾਰ ਨੇ ਸੰਗਲਾਂ ਨਾਲ ਬੰਨ੍ਹਿਆ
NEXT STORY