ਤਰਨਤਾਰਨ (ਰਮਨ) : ਫਿਰੌਤੀ ਮਾਮਲੇ ਵਿਚ ਸ਼ਨੀਵਾਰ ਤੜਕਸਾਰ ਅਣਪਛਾਤੇ ਵਿਅਕਤੀ ਵੱਲੋਂ ਆੜ੍ਹਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੰਤ ਸਿੰਘ ਉਰਫ ਬਿੱਟੂ (50) ਪੁੱਤਰ ਅਜੀਤ ਸਿੰਘ ਵਾਸੀ ਪਿੰਡ ਦੁਬਲੀ ਜੋ ਆਪਣੇ ਘਰ ਦੇ ਨਜ਼ਦੀਕ ਗੁਰੂ ਨਾਨਕ ਖੇਤੀ ਸਟੋਰ ਅਤੇ ਆੜ੍ਹਤ ਦਾ ਕਾਰੋਬਾਰ ਕਰਦਾ ਸੀ ਜਦੋਂ ਸਵੇਰੇ ਕਰੀਬ 6:30 ਵਜੇ ਆਪਣੀ ਆੜ੍ਹਤ ਉੱਪਰ ਮੌਜੂਦ ਸੀ ਤਾਂ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਵੱਲੋਂ ਉਸ ਦੀ ਆੜ੍ਹਤ ਅੰਦਰ ਆ ਕੇ ਕਾਊਂਟਰ ਉੱਪਰ ਮੌਜੂਦ ਜਸਵੰਤ ਸਿੰਘ ਉੱਪਰ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਉਂਦੇ ਹੋਏ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ ਕੀਤਾ ਵੱਡਾ ਐਲਾਨ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਵੱਲੋਂ ਜਦੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ ਉਸ ਵੇਲੇ ਆੜ੍ਹਤ ਵਿਚ ਜਸਵੰਤ ਸਿੰਘ ਦਾ ਭਤੀਜਾ ਅਤੇ ਕਣਕ ਸੁੱਟਣ ਆਇਆ ਇਕ ਜਿਮੀਂਦਾਰ ਵੀ ਮੌਜੂਦ ਸੀ। ਜਸਵੰਤ ਸਿੰਘ ਦੇ ਸਿਰ ਉੱਪਰ ਇਕ ਗੋਲੀ ਅਤੇ ਛਾਤੀ ਵਿਚ ਦੋ ਗੋਲੀਆਂ ਵੱਜੀਆਂ ਹਨ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੱਟੀ ਵੱਲ ਫਰਾਰ ਹੋ ਗਿਆ। ਇਹ ਸਾਰੀ ਘਟਨਾ ਦੁਕਾਨ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਚੁੱਕੀ ਹੈ ਜਿਸ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡਾ ਝਟਕਾ, ਹੁਣ ਪੈ ਗਿਆ ਨਵਾਂ ਪੰਗਾ
ਮ੍ਰਿਤਕ ਜਸਵੰਤ ਸਿੰਘ ਪਾਸੋਂ ਬੀਤੇ ਸਮੇਂ ਦੌਰਾਨ ਕਈ ਵਾਰ ਫਿਰੌਤੀ ਮੰਗੀ ਗਈ ਸੀ ਜਿਸ ਤੋਂ ਬਾਅਦ ਉਸ ਵੱਲੋਂ ਪੁਲਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਪਰੰਤੂ ਕੋਈ ਕਾਨੂੰਨੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਜਸਵਿੰਦਰ ਸਿੰਘ ਪਿੰਡ ਕੋਟ ਬੁੱਢਾ ਵਿਖੇ ਵੀ ਆਪਣੀ ਵੱਖਰੀ ਦੂਸਰੀ ਆੜ੍ਹਤ ਵੀ ਕਰਦਾ ਸੀ। ਫਿਲਹਾਲ ਵਾਰਦਾਤ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁੱਟਾਂ-ਖੋਹਾਂ ਤੇ ਚੋਰੀ ਦੀ ਯੋਜਨਾ ਬਣਾ ਰਹੇ 3 ਵਿਅਕਤੀ ਕਾਬੂ
NEXT STORY