ਮੋਗਾ (ਆਜ਼ਾਦ) : ਮੋਗਾ ਪੁਲਸ ਨੇ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅਸਲੇ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਪੁਲਸ ਦੇ ਕਾਬੂ ਨਹੀਂ ਆ ਸਕਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਬੱਧਨੀ ਕਲਾਂ ਦੇ ਇੰਚਾਰਜ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਦੇਰ ਸ਼ਾਮ ਰਾਊਕੇ ਰੋਡ ਪੁਲ ਸੇਮਨਾਲਾ ਬੱਧਨੀ ਕਲਾਂ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼, ਅਰਸ਼ਦੀਪ ਸਿੰਘ ਉਰਫ ਅਰਸ਼ ਦੋਵੇਂ ਨਿਵਾਸੀ ਬੱਧਨੀ ਕਲਾਂ ਅਤੇ ਵਿਕਾਸ ਕੁਮਾਰ ਉਰਫ ਰਿੱਕੀ ਨਿਵਾਸੀ ਪਿੰਡ ਬੁੱਟਰ ਤਿੰਨੇ ਚੋਰੀ ਦੇ ਮੋਟਰਸਾਈਕਲ ’ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਹਨ, ਜਿਨ੍ਹਾਂ ਕੋਲ ਦੇਸੀ ਪਿਸਟਲ ਵੀ ਹੈ ਅਤੇ ਉਹ ਬੱਧਨੀ ਕਲਾਂ ਤੋਂ ਰਾਊਕੇ ਕਲਾਂ ਵਾਲੀ ਸੜਕ ’ਤੇ ਘੁੰਮ ਰਹੇ ਹਨ।
ਉਹ ਕਿਸੇ ਵੀ ਸਮੇਂ ਕਿਸੇ ਦਾ ਜਾਨੀ ਮਾਲੀ ਨੁਕਸਾਨ ਕਰ ਸਕਦੇ ਹਨ। ਜੇਕਰ ਤੁਰੰਤ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਦੋ ਨੌਜਵਾਨਾਂ ਅਰਸ਼ਦੀਪ ਸਿੰਘ ਉਰਫ ਅਰਸ਼ ਅਤੇ ਵਿਕਾਸ ਕੁਮਾਰ ਰਿੱਕੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਦੇਸੀ ਪਿਸਟਲ 32 ਬੋਰ ਸਮੇਤ ਦੋ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਮੋਟਰਸਾਈਕਲ ਨੂੰ ਵੀ ਕਬਜ਼ੇ ਵਿਚ ਲੈ ਲਿਆ, ਜਦਕਿ ਉਨ੍ਹਾਂ ਦਾ ਤੀਸਰਾ ਸਾਥੀ ਅਰਸ਼ਦੀਪ ਸਿੰਘ ਉਰਫ ਅਰਸ਼ ਪੁਲਸ ਦੇ ਕਾਬੂ ਨਹੀਂ ਆ ਸਕਿਆ।
ਵੀ. ਆਈ. ਪੀ. ਸੁਰੱਖਿਆ ’ਚ ਤਾਇਨਾਤ ਇੰਸਪੈਕਟਰ ਜੋੜੇ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
NEXT STORY