ਦਿੜ੍ਹਬਾ ਮੰਡੀ(ਅਜੈ)-ਪਿਛਲੇ ਕਾਫੀ ਸਮੇਂ ਤੋਂ ਮਨਚਲੇ ਨੌਜਵਾਨਾਂ ਨੇ ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ਵਜਾ ਕੇ ਸ਼ਹਿਰ ਵਾਸੀਆਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ, ਜਿਸ ਦਾ ਅੱਜ ਸਖਤ ਨੋਟਿਸ ਲੈਂਦੇ ਹੋਏ ਥਾਣਾ ਦਿੜ੍ਹਬਾ ਦੇ ਐੱਸ. ਐੱਚ. ਓ. ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਸ਼ਹਿਰ ਦੇ ਮੇਨ ਚੌਕ 'ਚ ਨਾਕਾ ਲਾ ਕੇ ਪਟਾਕੇ ਵਜਾਉਣ ਵਾਲਿਆਂ ਦੀ ਸ਼ਾਮਤ ਲਿਆਂਦੀ। ਥਾਣਾ ਮੁਖੀ ਨੇ ਪਟਾਕੇ ਵਜਾਉਣ ਵਾਲੇ ਬੁਲਟ ਮੋਟਰਸਾਈਕਲਾਂ ਨੂੰ ਰੋਕ ਕੇ ਮੌਕੇ 'ਤੇ ਹੀ ਮਿਸਤਰੀ ਬੁਲਾ ਕੇ ਉਨ੍ਹਾਂ ਦੇ ਸਾਇਲੈਂਸਰ ਬਦਲਵਾਏ ਅਤੇ ਅੱਗੇ ਲਈ ਸਖਤ ਤਾੜਨਾ ਕਰ ਕੇ ਛੱਡਿਆ। ਥਾਣਾ ਮੁਖੀ ਨੇ ਕਿਹਾ ਕਿ ਪਟਾਕੇ ਵਜਾਉਣ ਨਾਲ ਬਜ਼ੁਰਗ, ਔਰਤਾਂ ਅਤੇ ਬੱਚਿਆਂ ਅੰਦਰ ਡਰ ਦਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਕੋਈ ਵੀ ਮੋਟਰਸਾਈਕਲ 'ਤੇ ਪਟਾਕੇ ਵਜਾਉਂਦਾ ਹੋਇਆ ਨਜ਼ਰ ਆਇਆ ਤਾਂ ਉਸ ਦਾ ਮੋਟਰਸਾਈਕਲ ਜ਼ਬਤ ਕੀਤਾ ਜਾਵੇਗਾ। ਸ਼ਹਿਰ ਵਾਸੀਆਂ ਨੇ ਪੁਲਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
NEXT STORY