ਮੌੜ ਮੰਡੀ(ਪ੍ਰਵੀਨ)-ਅੱਜ ਸਥਾਨਕ ਸ਼ਹਿਰ ਦੀ ਪੁਲਸ ਨੇ ਨਸ਼ਾ ਸਮੱਗਲਿੰਗ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਐੱਸ. ਐੱਚ. ਓ. ਮਨੋਜ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਇਕ ਦਵਾਈਆਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ। ਪੁਲਸ ਪਾਰਟੀ ਵੱਲੋਂ ਡਰੱਗ ਇੰਸਪੈਕਟਰ ਜੈ ਜੈ ਕਾਰ ਸਿੰਘ ਦੀ ਅਗਵਾਈ 'ਚ ਦੁਕਾਨ ਦੀ ਚੈਕਿੰਗ ਕੀਤੀ ਗਈ ਪਰ ਦੁਕਾਨ ਦਾ ਮਾਲਕ ਮੌਕੇ 'ਤੇ ਮੌਜੂਦ ਨਹੀਂ ਸੀ, ਜਦਕਿ ਉਸ ਦਾ ਇਕ ਮੁਲਾਜ਼ਮ ਦੁਕਾਨ 'ਤੇ ਮੌਜੂਦ ਸੀ, ਜਿਸ ਕਾਰਨ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ। ਇਸ ਸਬੰਧੀ ਡਰੱਗ ਇੰਸਪੈਕਟਰ ਜੈ ਜੈ ਕਾਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦੁਕਾਨ 'ਤੇ ਚੈਕਿੰਗ ਦੀ ਕਾਰਵਾਈ ਚੱਲ ਰਹੀ ਹੈ ਪਰ ਇਸ ਲਈ ਮਾਲਕ ਦਾ ਮੌਕੇ 'ਤੇ ਹਾਜ਼ਰ ਹੋਣਾ ਜ਼ਰੂਰੀ ਹੈ ਪਰ ਮਾਲਕ ਮੌਕੇ 'ਤੇ ਮੌਜੂਦ ਨਹੀਂ, ਜਿਸ ਕਾਰਨ ਇਸ ਵਾਰ ਦੁਕਾਨ ਨੂੰ ਸੀਲ ਕੀਤਾ ਜਾ ਰਿਹਾ ਹੈ ਅਤੇ ਇਸ ਉਪਰੰਤ ਮਾਲਕ ਦੀ ਹਾਜ਼ਰੀ 'ਚ ਹੀ ਦੁਕਾਨ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਉਸ ਉਪਰੰਤ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਐੱਸ. ਐੱਚ. ਓ. ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਦੁਕਾਨ 'ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਤਲਾਸ਼ੀ ਉਪਰੰਤ ਜੋ ਵੀ ਸਾਹਮਣੇ ਆਵੇਗਾ, ਉਸ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਭਾਰਤ-ਪਾਕਿ ਸਰਹੱਦ 'ਤੇ ਹੋਣ ਵਾਲੀ ਰੀਟ੍ਰੀਟ ਦਾ ਸਮਾਂ ਬਦਲਿਆ
NEXT STORY