ਬੁਢਲਾਡਾ (ਬਾਂਸਲ) : ਪਿੰਡ ਬੀਰੋਕੇ ਕਲਾਂ ਦੇ ਦਲਿਤ ਨੌਜਵਾਨ ਕਰਨਦੀਪ ਸਿੰਘ ਦੀ ਮੌਤ ਦੇ ਮਾਮਲੇ 'ਚ ਇਨਸਾਫ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਿੰਡ ਦੇ ਲੋਕਾਂ ਅਤੇ ਜਥੇਬੰਦੀਆਂ ਨੇ ਥਾਣਾ ਸਦਰ ਬੁਢਲਾਡਾ ਦਾ ਘਿਰਾਓ ਕਰਦਿਆਂ ਧਰਨਾ ਦਿੱਤਾ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਕਰਨਦੀਪ ਦੀ ਮੌਤ ਦੇ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਫੌਰੀ ਤੌਰ 'ਤੇ ਗ੍ਰਿਫਤਾਰ ਕੀਤਾ ਜਾਵੇ। ਧਰਨੇ ਨੂੰ ਮਜ਼ਦੂਰ ਮੁਕਤੀ ਮੋਰਚਾ ਆਜਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵਾਨ ਸਿੰਘ ਸਮਾਓ, ਜਿਲਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ, ਸ਼੍ਰੋਮਣੀ ਅਕਾਲੀ ਦਲ ਬਾਰਸ ਪੰਜਾਬ ਦੇ ਆਗੂ ਅਵਤਾਰ ਸਿੰਘ, ਭਾਰਤੀ ਜਨਤਾ ਪਾਰਟੀ ਹਲਕਾ ਬੁਢਲਾਡਾ ਦੇ ਸੀਨੀਅਰ ਆਗੂ ਐਡਵੋਕੇਟ ਰਕੇਸ਼ ਕੁਮਾਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਅੰਦਰ ਜੰਗਲ ਰਾਜ ਬਣ ਚੁੱਕਾ ਹੈ ਅਤੇ ਲੋਕ ਘਰਾਂ ਚ ਬੈਠੇ ਵੀ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਸ ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ ਚ ਪੁਲਿਸ ਦੋਸ਼ੀਆਂ ਨੂੰ ਬਚਾ ਰਹੀ ਹੈ। ਅੱਜ ਆਮ ਲੋਕਾਂ ਨੂੰ ਇਨਸਾਫ ਲਈ ਧਰਨੇ ਮੁਜਾਹਰਿਆਂ ਰਾਹੀਂ ਇਨਸਾਫ ਦੀ ਮੰਗ ਕਰਨੀ ਪੈ ਰਹ ਹੈ।
ਇਹ ਵੀ ਪੜ੍ਹੋ : ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
ਆਗੂਆਂ ਨੇ ਮੰਗ ਕੀਤੀ ਕਿ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਨਾਲ ਮ੍ਰਿਤਕ ਕਰਨਦੀਪ ਦੇ ਪਰਿਵਾਰ ਨੂੰ 25 ਲੱਖ ਰੁਪਏ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਇੱਕ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ। ਇਸ ਮਾਮਲੇ ਸੰਬੰਧੀ ਪਿੰਡ ਦੇ ਲੋਕਾਂ ਨੇ ਸਰਬਸੰਮਤੀ ਨਾਲ 11 ਮੈਂਬਰੀ ਐਕਸ਼ਨ ਕਮੇਟੀ ਦਾ ਵੀ ਗਠਨ ਕੀਤਾ ਗਿਆ। ਐਕਸ਼ਨ ਕਮੇਟੀ ਦੇ ਆਗੂ ਬਲਕਾਰ ਸਿੰਘ ਬੀਰੋਕੇ ਨੇ ਐਲਾਨ ਕੀਤਾ ਕਿ ਜਿੰਨਾ ਸਮਾਂ ਸਾਰੇ ਦੋਸ਼ੀਆਂ ਨੂੰ ਗਿਰਫਤਾਰ ਨਹੀਂ ਕੀਤਾ ਜਾਂਦਾ ਤੇ ਸਾਰੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਤਾਂ ਥਾਣਾ ਸਦਰ ਬੁਢਲਾਡਾ ਅੱਗੇ ਧਰਨਾ ਅਣਮਿਥੇਲੇ ਸਮੇਂ ਲਈ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
NEXT STORY