ਫਾਜ਼ਿਲਕਾ (ਕ੍ਰਿਸ਼ਨ) : ਫਾਜ਼ਿਲਕਾ ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸੀ.ਆਈ.ਏ ਫਾਜ਼ਿਲਕਾ ਦੀ ਟੀਮ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 1 ਕਿਲੋ 20 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਐੱਸਐੱਸਪੀ ਫ਼ਾਜ਼ਿਲਕਾ ਗੁਰਮੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਸਵਰਨ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਗਸ਼ਤ ਵਾ ਚੈਕਿੰਗ ਦੌਰਾਨ ਸੁਖੇਰਾ ਬੋਦਲਾ, ਬੱਘੇ ਕੇ ਮੋੜ ਤੋ ਹੁੰਦੇ ਹੋਏ ਨਹਿਰ ਤੋ ਲਿੰਕ ਰੋਡ ਚੱਕ ਸੁੱਕੜ ਨੂੰ ਜਾ ਰਹੇ ਸੀ। ਜਦੋ ਸਮੇਤ ਪੁਲਿਸ ਪਾਰਟੀ ਫਾਜ਼ਿਲਕਾ-ਫਿਰੋਜਪੁਰ ਰੋਡ ਤੋ 1 ਕਿਲੋਮੀਟਰ ਨਹਿਰ ਦੇ ਨਾਲ ਨਾਲ ਪੁੱਜੇ ਤਾਂ ਸਾਹਮਣੇ ਤੋਂ ਇਕ ਕਾਲੇ ਰੰਗ ਦੀ ਸਕਾਰਪਿਓ ਗੱਡੀ ਨੰਬਰ DL-04CR-8747 ਵਿਚ ਕਿਸੇ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ਤੇ ਰੋਕਿਆ। ਇਸ ਦੌਰਾਨ ਗੱਡੀ ਦੇ ਡ੍ਰਾਈਵਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਰਕੇਸ਼ ਕੁਮਾਰ ਡੀ.ਐੱਸ.ਪੀ (ਨਾਰਕੌਟਿਕਸ) ਫਾਜ਼ਿਲਕਾ ਦੀ ਹਾਜ਼ਰੀ ਵਿਚ ਕੰਡਕਟਰ ਸੀਟ ਦੇ ਹੇਠਾਂ ਕਾਲੇ ਰੰਗ ਦਾ ਮੋਮੀ ਲਿਫਾਫਾ ਮਿਲਿਆ। ਜਿਸਨੂੰ ਚੈਕ ਕਰਨ ਤੇ ਕੱਪੜੇ ਦੇ ਪੈਕਟ ਵਿਚੋ 1 ਕਿਲੋ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ।

ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪੰਜ ਗਰਾਈਂ, ਥਾਣਾ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਅਤੇ ਸੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹਰਸ਼ਾ ਛੀਨਾ, ਥਾਣਾ ਰਾਜਾਸਾਂਸੀ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵੱਜੋ ਹੋਈ ਹੈ। ਜਿਨ੍ਹਾਂ ਖਿਲਾਫ ਮੁਕੱਦਮਾ ਨੰਬਰ 72 ਮਿਤੀ 14-06-2025 ਜੁਰਮ 21(ਸੀ), 29 ਐੱਨ.ਡੀ.ਪੀ.ਐੱਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਐੱਸਐੱਸਪੀ ਫ਼ਾਜ਼ਿਲਕਾ ਨੇ ਦੱਸਿਆ ਕਿ ਇਸ ਸਾਲ ਮਿਤੀ 01.01.2025 ਤੋਂ ਲੈ ਕੇ ਮਿਤੀ 14.06.2025 ਤੱਕ ਫਾਜ਼ਲਕਾ ਪੁਲਸ ਨੇ ਕੁੱਲ 381 ਮੁਕਦਮੇ ਦਰਜ ਰਜਿਸਟਰ ਕੀਤੇ ਹਨ ਅਤੇ ਇਨ੍ਹਾਂ ਮੁਕੱਦਮਿਆਂ ਵਿਚ ਕੁੱਲ 521 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਹੁਣ ਤੱਕ ਵੱਡੇ ਪੱਧਰ ਤੇ ਰਿਕਵਰੀਆਂ ਹੋਈਆਂ ਹਨ, ਜਿਨ੍ਹਾਂ ਵਿਚੋ ਕੁੱਲ 21 ਕਿਲੋ 375 ਗ੍ਰਾਮ ਹੈਰੋਇਨ, 03 ਕਿਲੋ 380 ਗ੍ਰਾਮ ਅਫੀਮ, 636 ਕਿਲੋ 590 ਗ੍ਰਾਮ, 3,59,961 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 7,10,737 ਪ੍ਰੈਗਾਬਾਲਿਨ ਕੈਪਸੂਲ (ਐੱਨ.ਡੀ.ਪੀ.ਐੱਸ ਐਕਟ ਤਹਿਤ) ਅਤੇ 1,48,740 ਪੈਗਾ ਕੈਪਸੂਲ (ਬੀ.ਐੱਨ.ਐਸ ਐਕਟ ਤਹਿਤ) ਅਤੇ 7,50,000/- ਡਰੱਗ ਮਨੀ ਬ੍ਰਾਮਦ ਕੀਤੀ ਹੈ। ਇਸ ਤੋਂ ਇਲਾਵਾ ਹੁਣ ਤੱਕ 01 ਸੀਡ ਫਾਰਮ ਅਬੋਹਰ, 01 ਪਿੰਡ ਗੋਬਿੰਦਗੜ੍ਹ ਅਤੇ 02 ਅਰਨੀਵਾਲਾ ਵਿਖੇ ਘਰ ਢਾਹੇ ਗਏ ਹਨ। ਇਸ ਤੋ ਇਲਾਵਾ ਹੁਣ ਤੱਕ ਕੁੱਲ 25 ਦੋਸ਼ੀਆਂ ਦੀ ਕੁੱਲ 7 ਕਰੋੜ 46 ਲੱਖ 36 ਹਜਾਰ 647/- ਕੀਮਤ ਦੀ ਕੁੱਲ ਪ੍ਰੋਪਰਟੀ ਸੀਜ਼ ਕੀਤੀ ਜਾ ਚੁੱਕੀ ਹੈ।
ਐੱਸਐੱਸਪੀ ਨੇ ਕਿਹਾ ਕਿ ਫਾਜ਼ਿਲਕਾ ਪੁਲਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਕੁੱਲ 149 ਨੌਜਵਾਨਾਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਦਾਖਲ ਕਰਵਾਇਆ ਜਾ ਚੁੱਕਾ ਹੈ ਅਤੇ ਕੁੱਲ 191 ਨੌਜਵਾਨਾਂ ਨੂੰ OOAT ਸੈਂਟਰ ਤੋ ਦਵਾਈ ਦਿਵਾਈ ਜਾ ਚੁੱਕੀ ਹੈ।
ਐੱਸਐੱਸਪੀ ਫ਼ਾਜ਼ਿਲਕਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਸ ਪਾਸ ਦੇ ਇਲਾਕੇ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਖਰੀਦਦਾ ਨਜ਼ਰ ਆਉਣ ਤੇ ਉਸ ਸਬੰਧੀ ਸੂਚਨਾ ਤੁਰੰਤ ਪੁਲਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਫ੍ਰੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰੂ ਨਗਰੀ ’ਚ ਗਰਮੀ ਦਿਖਾ ਰਹੀ ਆਪਣੇ ਤੇਵਰ, ਦੁਪਹਿਰ ਨੂੰ ਲੋਕਾਂ ਦਾ ਬਾਹਰ ਨਿਕਲਣਾ ਹੋਇਆ ਮੁਸ਼ਕਿਲ
NEXT STORY