ਲੁਧਿਆਣਾ (ਅਨਿਲ) : ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਿਰਦੇਸ਼ਾਂ ’ਤੇ ਐਲਡੀਕੋ ਅਸਟੇਟ ਪੁਲਸ ਚੌਕੀ ਦੀ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ 10 ਦਿਨ ਪਹਿਲਾਂ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਹਥਿਆਰਾਂ ਦੀ ਨੋਕ ’ਤੇ 31,000 ਰੁਪਏ ਲੁੱਟਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਐਲਡੀਕੋ ਅਸਟੇਟ ਪੁਲਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ 9 ਮਾਰਚ ਨੂੰ ਐਲਡੀਕੋ ਅਸਟੇਟ ਨੇੜੇ ਗੈਸ ਏਜੰਸੀ ਦੇ ਮੁਲਾਜ਼ਮ ਅਮਰਜੀਤ ਯਾਦਵ ਆਪਣਾ ਗੈਸ ਸਿਲੰਡਰਾਂ ਨਾਲ ਭਰਿਆ ਹੋਇਆ ਟੈਂਪੂ ਲੈ ਕੇ ਆਪਣੇ ਗੋਦਾਮ ਵੱਲ ਜਾ ਰਿਹਾ ਸੀ। ਇਸੇ ਦੌਰਾਨ ਉਸ ਨੂੰ ਰਸਤੇ ’ਚ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਹਥਿਆਰ ਦੀ ਨੋਕ ’ਤੇ ਰੋਕ ਕੇ ਉਸ ਤੋਂ 31 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ, ਜਿਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਲੁਟੇਰਿਆਂ ਖਿਲਾਫ ਲੁੱਟ ਦਾ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਸਬ-ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਗੈਸ ਏਜੰਸੀ ਦੇ ਮੁਲਾਜ਼ਮ ਨੂੰ ਲੁੱਟਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਪੁਲਸ ਨੇ ਗਗਨਦੀਪ ਸਿੰਘ ਗਗਨ ਪੁੱਤਰ ਕੁਲਵੰਤ ਸਿੰਘ ਵਾਸੀ ਚੰਦਰ ਲੋਕ ਕਾਲੋਨੀ, ਟਿੱਬਾ ਅਤੇ ਸਤਨਾਮ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਜੈਨ ਕਾਲੋਨੀ ਰਾਹੋਂ ਰੋਡ, ਜੋਧੇਵਾਲ ਵਜੋਂ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ ਮੋਟਰਸਾਈਕਲ ਅਤੇ ਇਕ ਦਾਤਰ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ ਤਾਂ ਕਿ ਮੁਲਜ਼ਮਾਂ ਤੋਂ ਹੋਰਨਾਂ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ, ਜਿਸ ਦਾ ਖੁਲਾਸਾ ਪੁਲਸ ਆਉਣ ਵਾਲੇ ਦਿਨਾਂ ’ਚ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੂਰਾ ਪੰਜਾਬ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ : ਮਾਲਵਿੰਦਰ ਕੰਗ
NEXT STORY