ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਪੁਲਸ ਵੱਲੋਂ ਲਗਾਤਾਰ ਹੀ ਨਸ਼ੇ ਦੇ ਖਿਲਾਫ ਆਪਣੀ ਜੰਗ ਛੇੜੀ ਹੋਈ ਹੈ ਜਿਸ ਦੇ ਤਹਿਤ ਲਗਾਤਾਰ ਹੀ ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਨੂੰ ਸਲਾਖਾ ਪਿੱਛੇ ਭੇਜਿਆ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਅੰਮ੍ਰਿਤਸਰ ਦੀ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਦੋ ਦੋਸ਼ੀਆਂ ਨੂੰ ਗ੍ਰਫਤਾਰ ਕੀਤਾ। ਜਿਨ੍ਹਾਂ ਕੋਲੋਂ ਦੋ ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਫੜੇ ਗਏ ਦੋਸ਼ੀਆਂ ਦੀ ਪਹਿਚਾਣ ਮੰਗਲ ਸਿੰਘ ਅਤੇ ਕਰਨਦੀਪ ਯਾਦਵ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਤੋਂ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਅੰਮ੍ਰਿਤਸਰ ਪੁਲਸ ਵੱਲੋਂ ਨੇਪਾਲ ਭੱਜ ਰਹੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਦੇ ਮੱਦੇ ਨਜ਼ਰ ਉਨ੍ਹਾਂ ਦਾ ਇੱਕ ਹੋਰ ਸਾਥੀ ਪੁਲਸ ਦੇ ਹੱਥੀ ਚੜਿਆ ਹੈ, ਜਿਸ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਅੰਮ੍ਰਿਤਸਰ ਦੇ ਡੀਸੀਪੀ ਰਵਿੰਦਰਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੀ ਛੇਹਾਟਾ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਵੱਲੋਂ ਮੰਗਲ ਸਿੰਘ ਅਤੇ ਕਰਨਦੀਪ ਯਾਦਵ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਇਨ੍ਹਾਂ ਕੋਲੋਂ ਦੋਨਾਂ ਕੋਲੋਂ ਦੋ ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੌਰਾਨ ਮੁਲਜ਼ਮਾਂ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਕਈ ਸਾਥੀ ਪਹਿਲਾਂ ਨੇਪਾਲ ਭੱਜਣ ਦੀ ਫਰਾਕ ਵਿੱਚ ਸਨ, ਜਿਨ੍ਹਾਂ ਨੂੰ ਅੰਮ੍ਰਿਤਸਰ ਦੀ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਵਿੱਚ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਾਸਤੇ ਚਲਾਈ ਗਈ ਮੁਹਿੰਮ ਦੇ ਤਹਿਤ ਇਹ ਵੱਡੀ ਸਫਲਤਾ ਸਾਡੇ ਹੱਥ ਲੱਗੀ ਹੈ। ਅਸੀਂ ਇਨ੍ਹੀਂ ਦਾ ਰਿਮਾਂਡ ਹਾਸਲ ਕਰ ਰਹੇ ਹਾਂ ਅਤੇ ਇਨ੍ਹਾਂ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਪੁਲਸ ਅਧਿਕਾਰੀ ਦੇ ਮੁਤਾਬਿਕ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਅਪਰਾਧਿਤ ਮਾਮਲੇ ਦਰਜ ਹਨ ਤੇ ਇਨ੍ਹਾਂ ਤੋਂ ਹੋਰ ਵੀ ਸਖਤੀ ਦੇ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤਾਂ ਜੋ ਕਿ ਇਹਨਾਂ ਤੋਂ ਹੋਰ ਵੀ ਖੁਲਾਸੇ ਹੋ ਸਕਣ।
ਪੰਜਾਬ ਲੋਕ ਸੰਪਰਕ ਵਿਭਾਗ 'ਚ ਤਰੱਕੀਆਂ, 2 ਜੁਆਇੰਟ ਡਾਇਰੈਕਟਰ ਬਣੇ ਐਡੀਸ਼ਨਲ ਡਾਇਰੈਕਟਰ
NEXT STORY