ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) - ਸੰਗਰੂਰ ਜ਼ਿਲ੍ਹੇ ਦੀ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਿਛਲੇ ਹਫ਼ਤੇ ਦੌਰਾਨ ਵਿਸ਼ਾਲ ਪੱਧਰ 'ਤੇ ਕਾਰਵਾਈ ਕੀਤੀ ਗਈ। ਜ਼ਿਲ੍ਹਾ ਪੁਲਸ ਮੁਖੀ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 21 ਸਤੰਬਰ ਤੋਂ 27 ਸਤੰਬਰ ਤੱਕ ਕੀਤੀ ਗਈ ਕਾਰਵਾਈ ਦੌਰਾਨ ਕੁੱਲ੍ਹ 9 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਸਖ਼ਤ ਕਦਮ
ਐੱਸ. ਐੱਸ. ਪੀ. ਨੇ ਜਾਣਕਾਰੀ ਦਿੰਦੇ ਕਿਹਾ ਕਿ ਪੁਲਸ ਨੇ ਡਰੱਗ ਦੇ 05 ਮੁਕੱਦਮੇ ਦਰਜ ਕਰਕੇ 06 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿਅਕਤੀਆਂ ਕੋਲੋਂ 21 ਗ੍ਰਾਮ ਹੈਰੋਇਨ ਅਤੇ 06 ਕਿਲੋ ਭੂੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਨਸ਼ੇ ਦੀਆਂ ਸਪਲਾਈ ਲਾਈਨਾਂ ਨੂੰ ਤੋੜਨ ਅਤੇ ਨਸ਼ਿਆਂ ਦੇ ਵਪਾਰ 'ਤੇ ਨਜ਼ਰ ਰੱਖਦੇ ਹੋਏ, ਇਹ ਮੁਹਿੰਮ ਅਜੇ ਹੋਰ ਤੇਜ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕੈਨੇਡਾ ਤੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਸ਼ਰਾਬ ਦੀਆਂ ਨਾਜਾਇਜ਼ ਫੈਕਟਰੀਆਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਗਈ। ਸ਼ਰਾਬ ਦੇ ਨਾਜਾਇਜ਼ ਵਪਾਰ ਨਾਲ ਜੁੜੇ 03 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 03 ਨਵੇਂ ਮੁਕੱਦਮੇ ਦਰਜ ਕੀਤੇ ਗਏ। ਇਸ ਦੌਰਾਨ 91.500 ਲੀਟਰ ਠੇਕਾ ਦੇਸੀ ਸ਼ਰਾਬ, 1.500 ਲੀਟਰ ਨਾਜਾਇਜ਼ ਸ਼ਰਾਬ, 01 ਚਾਲੂ ਭੱਠੀ ਅਤੇ 150 ਲੀਟਰ ਲਾਹਣ ਵੀ ਬ੍ਰਾਮਦ ਹੋਈ।
ਜੂਆ ਸੱਟਾ ਅਤੇ ਸਮਾਜ ਵਿਰੋਧੀ ਕਿਰਦਾਰਾਂ 'ਤੇ ਵੀ ਕਾਰਵਾਈ
ਪੁਲਸ ਨੇ ਇਸ ਤੋਂ ਇਲਾਵਾ ਦੜਾ ਸੱਟਾ ਅਤੇ ਜੂਆ ਸੱਟਾ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਦਮ ਚੁੱਕੇ। ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸਦੇ ਕੋਲੋਂ 23,600 ਰੁਪਏ ਬ੍ਰਾਮਦ ਕੀਤੇ ਗਏ। ਇਹਨਾਂ ਸਮਾਜ ਵਿਰੋਧੀ ਤੱਤਾਂ ਖਿਲਾਫ ਲਗਾਤਾਰ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ- ਪ੍ਰੇਮ ਜਾਲ 'ਚ ਫਸਾ ਸਰਕਾਰੀ ਮਹਿਲਾ ਮੁਲਾਜ਼ਮ ਦੀ ਰੋਲਦਾ ਰਿਹਾ ਪੱਤ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ
ਨਸ਼ਿਆਂ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਜ਼ਰੂਰੀ
ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਇਸ ਵੈਲ ਜੜ੍ਹੀ ਸਮੱਸਿਆ ਦੇ ਹੱਲ ਲਈ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਮਹੱਤਵਪੂਰਨ ਹੈ।
ਨਸ਼ਿਆਂ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ
ਇਸ ਹਫ਼ਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਗਜਟਿਡ ਅਫ਼ਸਰਾਂ ਵੱਲੋਂ 17 ਮੀਟਿੰਗਾਂ ਕਰਵਾਈਆਂ ਗਈਆਂ, ਜਿੱਥੇ ਖੇਡ ਕਲੱਬਾਂ ਅਤੇ ਮੋਹਤਬਰਾਂ ਨਾਲ ਮੁਲਾਕਾਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਪੁਲਿਸ ਮੁਖੀ ਨੇ ਇਹ ਵੀ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਸੌਦੇਬਾਜ਼ਾਂ ਬਾਰੇ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਦਾ ਕੋਹੜ ਇਸ ਜ਼ਿਲ੍ਹੇ ਤੋਂ ਹਮੇਸ਼ਾਂ ਲਈ ਖ਼ਤਮ ਕੀਤਾ ਜਾ ਸਕੇ।
ਨਸ਼ਿਆਂ ਵਿਰੁੱਧ ਜੰਗ ਜਾਰੀ
ਐੱਸ. ਐੱਸ. ਪੀ. ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਵਪਾਰ ਨੂੰ ਖ਼ਤਮ ਕਰਨ ਲਈ ਸਖ਼ਤ ਪਹਿਰਾ ਰੱਖਿਆ ਜਾ ਰਿਹਾ ਹੈ। ਨਸ਼ਿਆਂ ਦਾ ਧੰਦਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਜੰਗ ਨਿਰੰਤਰ ਚੱਲੇਗੀ।
ਇਹ ਵੀ ਪੜ੍ਹੋ- ਅਮਰੀਕਾ 'ਚ ਪੰਜਾਬੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਅੰਬਾਲਾ ਤੋਂ ਦੌੜਦਾ ਹੋਇਆ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਅਮਨਪ੍ਰੀਤ ਸਿੰਘ
NEXT STORY