ਲਾਲੜੂ (ਅਨਿਲ ਸ਼ਰਮਾ): ਪੁਲਸ ਚੌਂਕੀ ਨਾਹਰ ਲੈਹਲੀ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਨਾਕਾਬੰਦੀ ਕਰਕੇ ਇਕ ਵਿਅਕਤੀ ਨੂੰ 500 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਐੱਸ.ਆਈ. ਗੁਰਵਿੰਦਰ ਸਿੰਘ, ਇੰਚਾਰਜ ਪੁਲਸ ਚੌਂਕੀ ਨਾਹਰ ਲੈਹਲੀ ਆਪਣੀ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਅਤੇ ਗਸ਼ਤ ਸਬੰਧੀ ਲੈਹਲੀ ਕੱਟ ਵਿਖੇ ਨਾਕਾਬੰਦੀ ਕਰਕੇ ਮੌਜੂਦ ਸਨ ਅਤੇ ਆਉਣ-ਜਾਣ ਵਾਲੇ ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਸੀ।
ਸ਼ਾਮ ਕਰੀਬ 5:40 ਵਜੇ ਅੰਬਾਲਾ ਵੱਲੋਂ ਇਕ ਨੌਜਵਾਨ ਪੈਦਲ ਲੈਹਲੀ ਵੱਲ ਆਉਂਦਾ ਦਿਖਾਈ ਦਿੱਤਾ। ਸਾਹਮਣੇ ਖੜ੍ਹੀ ਪੁਲਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਕਾਹਲੀ ਨਾਲ ਪਿੱਛੇ ਨੂੰ ਮੁੜਨ ਲੱਗਾ। ਸ਼ੱਕ ਪੈਣ 'ਤੇ ਐੱਸ.ਆਈ. ਗੁਰਵਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਤੁਰੰਤ ਉਸ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਵਿਅਕਤੀ ਦੀ ਸ਼ੱਕ ਦੀ ਬਿਨਾਹ 'ਤੇ ਲਈ ਗਈ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਨੇ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਸ ਨੇ ਫੜੇ ਗਏ ਮੁਲਜ਼ਮ ਦੀ ਪਛਾਣ ਮਨੋਜ ਕੁਮਾਰ ਪੁੱਤਰ ਤਾਰਾ ਚੰਦਰ ਵਾਸੀ ਪਿੰਡ ਮਾਝਗਵਾਂ, ਜ਼ਿਲ੍ਹਾ ਬਰੇਲੀ (ਉੱਤਰ ਪ੍ਰਦੇਸ਼) ਵਜੋਂ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰਕੇ ਇਸ ਗੱਲ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਸਪਲਾਈ ਕਰਨ ਜਾ ਰਿਹਾ ਸੀ।
ਪੰਜਾਬ 'ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ!
NEXT STORY