ਬਠਿੰਡਾ : ਬਠਿੰਡਾ ਵਿਚ ਅੱਜ ਕਿਸਾਨਾਂ ਅਤੇ ਪੁਲਸ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਜ਼ਿਲ੍ਹੇ ਦੀ ਐੱਸ.ਐੱਸ.ਪੀ. ਜੋਤੀ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਥਿਤੀ ਸਪੱਸ਼ਟ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿੱਚ ਅਮਨ-ਕਾਨੂੰਨ (ਲਾਅ ਐਂਡ ਆਰਡਰ) ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਆਏ ਹਨ। ਐੱਸ.ਐੱਸ.ਪੀ. ਜੋਤੀ ਯਾਦਵ ਅਨੁਸਾਰ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਹਮਲਾਵਰ ਰੁਖ ਅਪਣਾਇਆ ਅਤੇ ਪੁਲਸ ਟੀਮ 'ਤੇ ਹਮਲਾ ਕਰ ਦਿੱਤਾ ਉਨ੍ਹਾਂ ਦੱਸਿਆ ਕਿ ਕੁਝ ਕਿਸਾਨਾਂ ਨੇ ਛੱਤਾਂ ਉਪਰ ਚੜ੍ਹ ਕੇ ਪੁਲਸ ਉਪਰ ਪੱਥਰਬਾਜ਼ੀ ਵੀ ਕੀਤੀ। ਇਸ ਟਕਰਾਅ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ। ਆਪਣੇ ਬਿਆਨ ਦੇ ਅਖੀਰ ਵਿੱਚ ਉਨ੍ਹਾਂ ਪੁਸ਼ਟੀ ਕੀਤੀ ਕਿ ਹੁਣ ਤੱਕ ਇਲਾਕੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ
ਇਹ ਵੀ ਪੜ੍ਹੋ : BIG BREAKING : ਵਿਆਹ 'ਚ 'ਆਪ' ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਟਕਰਾਅ ਹੋ ਗਿਆ ਹੈ। ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਜਿਓਂਦ ਪਿੰਡ ਨੇੜੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ।
ਇਹ ਵੀ ਪੜ੍ਹੋ : ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ 'ਤਾ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨਾਂ ਨੂੰ ਡੱਕਣ ਲਈ ਪੁਲਸ ਨੇ ਘੇਰ ਲਿਆ ਹਾਈਵੇਅ, ਅੱਥਰੂ ਗੈਸ ਦੇ ਗੋਲੇ ਤੇ ਗ੍ਰਿਫ਼ਤਾਰੀ ਲਈ ਬੱਸਾਂ ਤਿਆਰ
NEXT STORY