ਜਲਾਲਾਬਾਦ (ਟਿੰਕੂ ਨਿਖੰਜ,ਜਤਿੰਦਰ): ਕੁਝ ਦਿਨਾਂ ਪਹਿਲਾਂ ਅਮ੍ਰਿੰਤਸਰ ਅਤੇ ਤਰਨਤਾਰਨ 'ਚ 100 ਤੋਂ ਵੱਧ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਰਾਬ ਦੇ ਗੈਰ-ਕਾਨੂੰਨੀ ਧੰਦੇ 'ਚ ਲੱਗੇ ਮਾੜੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਫਾਜ਼ਿਲਕਾ ਪੁਲਸ ਪ੍ਰਸ਼ਾਸਨ ਅਤੇ ਐਕਸਾਇਜ਼ ਵਿਭਾਗ ਵਲੋਂ ਸ਼ਰਾਬ ਤਸਕਰੀ ਅਤੇ ਹੋਰਨਾਂ ਨਸ਼ਿਆਂ 'ਚ ਬਦਨਾਮ ਪਿੰਡ ਚੱਕ ਬਲੋਚਾ ਮਾਹਲਮ 'ਚ ਲਗਤਾਰ ਅੱਜ ਤੜਕਸਾਰ ਚੌਥੀ ਵਾਰ ਵੱਖ-ਵੱਖ ਥਾਣਿਆਂ ਦੀ ਪੁਲਸ ਦੇ ਨਾਲ ਮਿਲ ਕੇ ਐਕਸਾਈਜ਼ ਵਿਭਾਗ ਦੀ ਟੀਮ ਨੇ ਸਾਂਝੀ ਛਾਪੇਮਾਰੀ ਕਰਦੇ ਹੋਏ ਹਜ਼ਾਰਾਂ ਲੀਟਰ ਲਾਹਨ ਨੂੰ ਬਰਾਮਦ ਕਰ ਕੇ ਲਗਭਗ 600 ਲੀਟਰ ਲਾਹਨ ਦੇ ਨਾਲ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਕੈਦੀ ਨੇ ਗੁਪਤ ਅੰਗ 'ਚ ਲੁਕੋ ਕੇ ਰੱਖਿਆ ਸੀ ਮੋਬਾਇਲ, ਇੰਝ ਖੁੱਲ੍ਹਿਆ ਭੇਤ
ਜਾਣਕਾਰੀ ਮੁਤਾਬਕ ਪੁਲਸ ਪ੍ਰਸ਼ਾਸਨ ਵਲੋਂ ਲਗਾਤਾਰ ਆਬਕਾਰੀ ਐਕਟ ਤਹਿਤ ਪਿਛਲੇ 10 ਦਿਨਾਂ 'ਚ 50 ਤੋਂ ਵਧੇਰੇ ਮਾਮਲੇ ਦਰਜ ਕਰਕੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ। ਦੱਸ ਦੇਈਏ ਕਿ ਪਿੰਡ ਚੱਕ ਬਲੋਚਾ ਮਹਾਲਮ 'ਚ ਪੁਲਸ ਵਲੋਂ ਕੀਤੀ ਜਾਂਦੀ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਲਾਹਨ ਬਰਮਾਦ ਕਰਕੇ ਨਸ਼ਟ ਕੀਤੀ ਜਾਂਦੀ ਹੈ ਅਤੇ ਸ਼ਰਾਬ ਤਸਕਰਾਂ ਦੇ ਖਿਲਾਫ ਮਾਮਲੇ ਵੀ ਦਰਜ ਹੋਣ ਤੋਂ ਬਾਅਦ ਆਬਕਾਰੀ ਐਕਟ ਦੇ ਸਖ਼ਤ ਕਾਨੂੰਨ ਨਾ ਹੋਣ ਕਾਰਨ ਸ਼ਰਾਬ ਤਸਕਰ ਪੁਲਸ ਕਾਰਵਾਈ ਤੋਂ ਬਾਅਦ ਰਿਹਾਅ ਹੋ ਕੇ ਫਿਰ ਇਸ ਗੋਰਖਧੰਦੇ ਨਾਲ ਜੁੜ ਜਾਂਦੇ ਹਨ। ਜਾਣਕਾਰੀ ਮੁਤਾਬਕ ਪਿੰਡ ਚੱਕ ਬਲੋਚਾ ਮਹਾਲਮ ਤੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਹੋਰਾਂ ਸ਼ਹਿਰਾਂ 'ਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ: ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਸੁਣਵਾਈ 19 ਤੱਕ ਟਲੀ
ਇਸ ਛਾਪੇਮਾਰੀ ਦੀ ਅਗਵਾਈ ਕਰ ਰਹੇ ਥਾਣਾ ਵੈਰੋਕਾ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਅਤੇ ਐਕਸਾਇਜ਼ ਵਿਭਾਗ ਦੇ ਇਨਸਪੈਕਟਰ ਜੈਸਲਪ੍ਰੀਤ ਸਿੰਘ ਨੇ ਕਿਹਾ ਕਿ ਪਿੰਡ ਚੱਕ ਬਲੋਚਾ ਮਹਾਲਮ 'ਚ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹਰ ਵਾਰ ਹਜ਼ਾਰਾਂ ਲੀਟਰ ਲਾਹਨ ਬਰਾਮਦ ਕਰਕੇ ਸ਼ਰਾਬ ਤਸਕਰਾਂ ਦੇ ਖਿਲਾਫ ਮਾਮਲੇ ਵੀ ਦਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਛਾਪੇਮਾਰੀ ਦੌਰਾਨ ਲਗਭਗ 600 ਲੀਟਰ ਦੇ ਕਰੀਬ ਲਾਹਣ ਬਰਾਮਦ ਕੀਤੀ ਗਈ ਹੈ ਅਤੇ ਹਾਲੇ ਤੱਕ ਵੀ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀ ਜਾਵੇਗਾ।
ਇਹ ਵੀ ਪੜ੍ਹੋ: ਮਾਲ ਗੱਡੀ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਟੋਟੇ-ਟੋਟੇ ਹੋਈ ਲਾਸ਼
ਬਹਿਬਲਕਲਾਂ ਗੋਲੀਕਾਂਡ: ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਸੁਣਵਾਈ 19 ਤੱਕ ਟਲੀ
NEXT STORY